ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਲੋਕਾਂ ''ਤੇ ਹੋਰ ਬੋਝ ਪਾਇਆ : ਬ੍ਰਹਮਪੁਰਾ

01/19/2020 6:56:19 PM

ਖਡੂਰ ਸਾਹਿਬ/ਮੀਆਂਵਿੰਡ (ਗਿੱਲ,ਕੰਡਾ) : ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਪਹਿਲਾਂ ਹੀ ਮਹਿੰਗਾਈ ਦੀ ਮਾਰ ਹੇਠ ਆਏ ਲੋਕਾਂ 'ਤੇ ਹੋਰ ਬੋਝ ਪਾਇਆ ਹੈ ਤੇ ਪੰਜਾਬ ਦੇ ਲੋਕ ਮੌਜੂਦਾ ਕਾਂਗਰਸ ਦੀ ਕੈਪਟਨ ਸਰਕਾਰ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਦੀ ਕੈਪਟਨ ਸਰਕਾਰ ਸੱਤਾ ਵਿਚ ਆਈ ਹੈ ਪੰਜਾਬ ਦੇ ਲੋਕਾਂ 'ਤੇ ਹਰ ਦਿਨ ਮਹਿੰਗਾਈ ਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜਲੇ ਸੂਬਿਆਂ ਵਿਚ ਬਿਜਲੀ ਦੀਆਂ ਦਰਾਂ ਪੰਜਾਬ ਨਾਲੋਂ ਕਿਤੇ ਘੱਟ ਹਨ, ਇਸੇ ਕਾਰਣ ਪੰਜਾਬ ਦੀ ਇੰਡਸਟਰੀ ਬਾਹਰ ਵੱਲ ਰੁੱਖ ਕਰ ਰਹੀ ਹੈ ਤੇ ਇਸ ਨਾਲ ਪੰਜਾਬ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਵੱਧ ਰਹੀ ਹੈ ਤੇ ਪੰਜਾਬ ਦੇ ਨੌਜਵਾਨ ਨੌਕਰੀਆਂ ਲਈ ਦਰ-ਦਰ ਧੱਕੇ ਖਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨੇ ਹੀ ਲੁੱਟਾਂ ਖੋਹਾਂ, ਗੈਂਗ ਵਾਰ ਤੇ ਰਾਤ ਵੇਲੇ ਧੜੱਲੇ ਨਾਲ ਚੋਰੀਆਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੌਂ ਰਹੀ ਹੈ। ਇਸ ਮੌਕੇ ਪ੍ਰੇਮ ਸਿੰਘ ਸਾਬਕਾ ਸਰਪੰਚ ਕੋਟ ਜਸਪਤ, ਨਰਿੰਦਰ ਸਿੰਘ ਪੰਨੂੰ ਹਾਜ਼ਰ ਸਨ।

Gurminder Singh

This news is Content Editor Gurminder Singh