ਅਹਿਮ ਖ਼ਬਰ : ਅੱਜ ਤੋਂ ਪੰਜਾਬ ਅੰਦਰ ਦਾਖ਼ਲ ਹੋਣਾ ਹੋਇਆ ਔਖ਼ਾ, ਇਨ੍ਹਾਂ ਸ਼ਰਤਾਂ ਤੋਂ ਬਿਨਾਂ ਨਹੀਂ ਮਿਲੇਗੀ ਐਂਟਰੀ

08/16/2021 7:00:30 PM

ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਨੂੰ ਵਖਦਿਆਂ ਸੂਬਾ ਸਰਕਾਰ ਨੇ ਅੱਜ ਤੋਂ ਪੰਜਾਬ ਵਿਚ ਸਖ਼ਤੀ ਕਰ ਦਿੱਤੀ ਹੈ। ਅੱਜ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਕਰ ਦਿੱਤੀਆਂ ਹਨ, ਜੇਕਰ ਉਸ ਦੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲੱਗੀਆਂ ਹਨ ਤਾਂ ਉਸ ਕੋਲ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਜੇਕਰ ਉਸ ਕੋਲੋਂ ਦੋਵਾਂ ਸ਼ਰਤਾਂ ਵਿਚੋਂ ਇਕ ਵੀ ਨਹੀਂ ਹੈ ਤਾਂ ਉਸ ਨੂੰ ਪੰਜਾਬ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਮੁਤਾਬਕ ਖ਼ਾਸ ਕਰਕੇ ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਆਉਣ ਵਾਲੇ ਲੋਕਾਂ ’ਤੇ ਨਿਗਰਾਨੀ ਦੀ ਜ਼ਰੂਰਤ ਹੈ ਕਿਉਂਕਿ ਪਹਾੜੀ ਸੂਬਿਆਂ ਵਿਚ ਪਿਛਲੇ ਦਿਨਾਂ ਤੋਂ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ’ਚ ਇੱਕਦਮ ਵਾਧਾ ਹੋਇਆ ਹੈ। ਪੰਜਾਬ ਸਰਕਾਰ ਮੁਤਾਬਕ ਮੁਕੰਮਲ ਟੀਕਾਕਰਨ ਅਤੇ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਪੰਜਾਬ ਵਿਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖ਼ਲ ਹੋਣਗੇ।

ਇਹ ਵੀ ਪੜ੍ਹੋ : ਅਕਾਲੀ ਦਲ ਬਾਦਲ ’ਚ ਵਾਪਸੀ ਦੀਆਂ ਅਟਕਲਾਂ ’ਤੇ ਬੋਲੀ ਢੀਂਡਸਾ, ‘ਆਪ’ ਨਾਲ ਗਠਜੋੜ ’ਤੇ ਦਿੱਤਾ ਵੱਡਾ ਬਿਆਨ

ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਕੋਵਿਡ ਦੇ ਮਾਮਲੇ ਮਿਲਣ ਦੀਆਂ ਰਿਪੋਰਟਾਂ ਵਿਚਾਲੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੜ੍ਹਾਉਣ ਦੀ ਇਜਾਜ਼ਤ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ਼, ਜਾਂ ਜੋ ਹਾਲ ਹੀ ਵਿਚ ਕੋਵਿਡ ਤੋਂ ਸਿਹਤਯਾਬ ਹੋਏ ਹਨ ਨੂੰ ਹੋਵੇਗੀ। ਉਨ੍ਹਾਂ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਹੁਕਮ ਵੀ ਦਿੱਤੇ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਕੈਪਟਨ ਅਮਰਿੰਦਰ ਸਿੰਘ ਵਲੋਂ ਸਿਹਤ ਵਿਭਾਗ ਪੁਖਤਾ ਤਿਆਰੀਆਂ ਕਰਨ ਦੇ ਹੁਕਮ

ਨੋਟ - ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh