ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਚੀਮਾ ਦੀ ਘਟਾਈ ਸੁਰੱਖਿਆ

Thursday, Oct 24, 2019 - 09:19 PM (IST)

ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਚੀਮਾ ਦੀ ਘਟਾਈ ਸੁਰੱਖਿਆ

ਚੰਡੀਗੜ੍ਹ/ਪਟਿਆਲਾ,(ਪਰਮੀਤ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਹੈ ਕਿ ਅੱਜ ਦਾਖਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੱਥੋਂ ਕਾਂਗਰਸ ਦੇ ਉਮੀਦਵਾਰ ਤੇ ਮੁੱਖ ਮੰਤਰੀ ਦੇ ਸਲਾਹਕਾਰ ਦੀ ਹੋਈ ਹਾਰ ਮਗਰੋਂ ਰਾਜ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ 'ਚ ਲੱਗੇ 7 'ਚੋਂ 5 ਕਰਮਚਾਰੀ ਵਾਪਸ ਸੱਦ ਲਏ ਹਨ। ਡਾ. ਚੀਮਾ ਨੇ ਸੁਰੱਖਿਆ ਕਰਮਚਾਰੀ ਵਾਪਸ ਸੱਦਣ ਨੂੰ ਚੋਣ ਨਤੀਜੇ ਨਾਲ ਜੋੜ ਕੇ ਦਸਦਿਆਂ ਕਿਹਾ ਕਿ ਇਹ ਸਭ ਦਾਖਾ ਹਲਕੇ ਵਿਚ ਸਰਕਾਰ ਦੀ ਹੋਈ ਕਿਰਕਿਰੀ ਦਾ ਨਤੀਜਾ ਹੈ। ਉਨ੍ਹਾਂ ਇਕ ਟਵੀਟ ਕਰ ਕੇ ਮੁੱਖ ਮੰਤਰੀ 'ਤੇ ਵੀ ਤਿੱਖਾ ਵਾਰ ਕੀਤਾ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾ. ਦਲਜੀਤ ਸਿੰਘ ਚੀਮਾ ਨੂੰ ਦਾਖਾ ਹਲਕੇ ਵਿਚ ਕੋਆਰਡੀਨੇਟਰ ਨਿਯੁਕਤ ਕਰਕੇ ਚੋਣਾਂ ਦੀ ਜ਼ਿੰਮੇਵਾਰੀ ਸੌਂਪੀ ਸੀ। ਇਸ ਚੋਣ ਦੌਰਾਨ ਡਾ. ਚੀਮਾ ਦਾ ਕਈ ਵਾਰ ਸਰਕਾਰ ਅਤੇ ਪੁਲਸ ਅਫਸਰਾਂ ਨਾਲ ਟਕਰਾਅ ਹੋਇਆ, ਜਿਸ ਵਿਚ ਉਨ੍ਹਾਂ ਸਰਕਾਰ ਅਤੇ ਪੁਲਸ 'ਤੇ ਅਕਾਲੀ ਦਲ ਨਾਲ ਧੱਕਾ ਕਰਨ ਦੇ ਦੋਸ਼ ਲਾਏ ਸਨ। ਇੰਨਾ ਹੀ ਨਹੀਂ, ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਵੋਟਾਂ ਵਾਲੇ ਦਿਨ ਐੱਸ. ਐੱਸ. ਪੀ. ਦਿਹਾਤੀ ਦੀ ਥਾਂ ਡੀ. ਆਈ. ਜੀ. ਲੁਧਿਆਣਾ ਨੂੰ ਚੋਣ ਪ੍ਰਬੰਧਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਗਰਾਨ ਲਾ ਦਿੱਤਾ ਸੀ।
 


Related News