ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ

Friday, Apr 23, 2021 - 06:15 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਆਈ.ਏ.ਐਸ./ ਪੀ.ਸੀ.ਐਸ. ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਵੱਧ ਰਹੇ ਮਾਮਲਿਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਕੋਵਿਡ ਸਬੰਧੀ ਡਿਊਟੀਆਂ ’ਤੇ ਤਾਇਨਾਤ ਹਨ। ਇਸ ਲਈ ਸੂਬਾ ਸਰਕਾਰ ਨੇ 26 ਤੋਂ 30 ਅਪ੍ਰੈਲ 2021 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ, ਸੈਕਟਰ -26 ਚੰਡੀਗੜ੍ਹ ਵਿਖੇ ਹੋਣ ਵਾਲੀ ਆਈ.ਏ.ਐਸ/ਪੀ.ਸੀ.ਐੱਸ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰੀਖਿਆ ਦੀ ਅਗਲੀ ਤਾਰੀਖ਼ ਬਾਰੇ ਉਮੀਦਵਾਰਾਂ ਨੂੰ ਪ੍ਰੀਖਿਆ ਤੋਂ ਘੱਟੋ-ਘੱਟ ਸੱਤ ਦਿਨ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। ਪ੍ਰੀਖਿਆ ਦੇ ਮੁਲਤਵੀ ਹੋਣ ਸੰਬੰਧੀ ਸਾਰੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

 


Gurminder Singh

Content Editor

Related News