ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਇਲਾਕਿਆਂ ਲਈ 4.50 ਕਰੋੜ ਦਾ ਫੰਡ ਜਾਰੀ
Wednesday, Aug 28, 2019 - 04:54 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੜ੍ਹ ਗ੍ਰਸਤ ਇਲਾਕਿਆਂ ਲਈ 4.50 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਕੈਪਟਨ ਸਰਕਾਰ ਵਲੋਂ ਜਲੰਧਰ, ਕਪੂਰਥਲਾ ਅਤੇ ਰੂਪਨਗਰ ਨੂੰ 1-1 ਕਰੋੜ ਰੁਪਏ ਜਦਕਿ ਲੁਧਿਆਣਾ, ਮੋਗਾ, ਫਿਰੋਜ਼ਪੁਰ ਦੇ ਹੜ੍ਹ ਗ੍ਰਸਤ ਇਲਾਕਿਆਂ ਨੂੰ 50-50 ਲੱਖ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਰਾਹਤ ਕਾਰਜਾਂ ਦਾ ਕੰਮ ਅਜੇ ਵੀ ਜਾਰੀ ਹੈ ਅਤੇ ਪਾਣੀ ਦਾ ਪੱਧਰ ਘੱਟ ਰਿਹਾ ਹੈ। ਸਰਕਾਰ ਵਲੋਂ ਲੋੜਵੰਦਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।