ਪੰਜਾਬ ਸਰਕਾਰ ਨੇ ਰੁਜ਼ਗਾਰ ਦੇਣ ਦੇ ਨਾਮ ''ਤੇ ਲੋਕਾਂ ਨਾਲ ਵੱਡਾ ਧੋਖਾ ਕੀਤਾ : ਹਰਪਾਲ ਚੀਮਾ

Tuesday, Jul 21, 2020 - 02:31 PM (IST)

ਪੰਜਾਬ ਸਰਕਾਰ ਨੇ ਰੁਜ਼ਗਾਰ ਦੇਣ ਦੇ ਨਾਮ ''ਤੇ ਲੋਕਾਂ ਨਾਲ ਵੱਡਾ ਧੋਖਾ ਕੀਤਾ : ਹਰਪਾਲ ਚੀਮਾ

ਦਿੜ੍ਹਬਾ ਮੰਡੀ (ਅਜੈ): ਸੂਬੇ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਨਾਮ 'ਤੇ ਉਨ੍ਹਾਂ ਨਾਲ ਵੱਡਾ ਧੋਖਾ ਕੀਤਾ ਹੈ, ਕਿਉਂਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਬੇਰੁਜ਼ਗਾਰਾਂ ਦੀ ਵੱਡੀ ਫੌਜ ਤਿਆਰ ਹੋਈ ਹੈ ਅਤੇ ਕੋਰੋਨਾ ਵਾਇਰਸ ਦੇ ਨਾਮ 'ਤੇ ਹੀ ਲੱਖਾਂ ਦੀ ਗਿਣਤੀ 'ਚ ਲੋਕ ਬੇਰੁਜ਼ਗਾਰ ਕੀਤੇ ਗਏ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਥਾਂ-ਥਾਂ 'ਤੇ ਰੋਜ਼ਗਾਰ ਮੇਲੇ ਲਾ ਕੇ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਜੋ ਵਾਅਦੇ ਕੀਤੇ ਜਾ ਰਹੇ ਹਨ। ਇਹ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੈ, ਕਿਉਂਕਿ ਨਿੱਜੀ ਕੰਪਨੀਆਂ ਵਲੋਂ ਰੁਜਗਾਰ ਮੇਲੇ ਲਗਾ ਕੇ ਕਿਸੇ ਨੂੰ ਕੋਈ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਗੋਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹਜ਼ਾਰਾਂ ਹੀ ਲੋਕ ਬੇਰੁਜ਼ਗਾਰ ਹੋਏ ਹਨ।

ਇਹ ਵੀ ਪੜ੍ਹੋ:  ਫਿਰੋਜ਼ਪੁਰ 'ਚ ਕੁਦਰਤ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਜਨਾਨੀ ਦੀ ਮੌਕੇ 'ਤੇ ਮੌਤ

ਖਾਸ ਕਰਕੇ ਕੋਰੋਨਾ ਵਾਇਰਸ ਦੇ ਨਾਮ 'ਤੇ ਲੋਕਾਂ ਦੇ ਕੰਮਕਾਰ ਬੁਰੀ ਤਰ੍ਹਾਂ ਠੱਪ ਕਰਕੇ ਰੱਖ ਦਿੱਤੇ ਹਨ, ਜਿਨ੍ਹਾਂ 'ਚ ਮੈਰਿਜ ਪੈਲੇਸ ਅਤੇ ਟੈਟਾਂ ਦੇ ਕਾਰੋਬਾਰ ਤੋਂ ਇਲਾਵਾ ਹੋਰ ਕਈ ਕਾਰੋਬਾਰਾਂ ਨਾਲ ਜੁੜੇ ਹਜ਼ਾਰਾਂ ਨੌਜਵਾਨ ਵੀ ਸ਼ਾਮਲ ਹਨ। ਜਿਹੜੇ ਹੁਣ ਦੋ ਡੰਗ ਦੀ ਰੋਟੀ ਲਈ ਵੀ ਤਰਸ ਰਹੇ ਹਨ। ਪੰਜਾਬ ਦੇ ਵਪਾਰੀ ਅਤੇ ਮੱਧ ਵਰਗੀ ਲੋਕਾਂ ਨੂੰ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨਾ ਦੁੱਬਰ ਹੋ ਗਿਆ ਹੈ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਬਹਾਨਾ ਬਣਾ ਕੇ ਸਰਕਾਰ ਨੇ ਜਨਤਕ ਇਕੱਠਾਂ ਨੂੰ ਰੋਕ ਕੇ ਜਮਹੂਰੀਅਤ ਦਾ ਗਲ ਘੋਟਿਆ ਹੈ। ਜਦੋਂਕਿ ਸ਼ਰਾਬ ਦੀਆਂ ਦੁਕਾਨਾਂ 'ਤੇ ਇਕੱਠ ਕਰਨ ਦੀ ਕੋਈ ਪਾਬੰਦੀ ਨਹੀਂ ਹੈ। ਜਿਸ ਕਰਕੇ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਮਾੜੀ ਰਾਜਨੀਤੀ ਨੂੰ ਸਮਝ ਕੇ ਆਉਣ ਵਾਲੇ ਸਮੇਂ 'ਚ ਤੁਰਦੀ ਕਰਕੇ ਲੋਕਾਂ ਦੀ ਆਪਣੀ ਆਮ ਆਦਮੀ ਪਾਰਟੀ ਸਰਕਾਰ ਲਿਆਉਣ ਵੱਲ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸੂਬਾਈ ਆਗੂ ਸ੍ਰੀਰਾਮ ਗੋਇਲ ਅਤੇ ਰਣਜੀਤ ਸਿੰਘ ਖੇਤਲਾ ਹਾਜ਼ਰ ਸਨ।

ਇਹ ਵੀ ਪੜ੍ਹੋ: ਬੇਅਦਬੀ ਕਾਂਡ : ਡੇਰਾ ਪ੍ਰੇਮੀਆਂ ਦੀ ਸੁਣਵਾਈ 3 ਅਗਸਤ ਲਈ ਮੁਲਤਵੀ


author

Shyna

Content Editor

Related News