ਪੰਜਾਬ ਦੇ ਸਰਕਾਰੀ ਦਫਤਰਾਂ ''ਚ ਹੁਣ ਹਾਜ਼ਰ ਹੋਵੇਗਾ 100 ਫ਼ੀਸਦੀ ਸਟਾਫ਼
Friday, Oct 30, 2020 - 06:08 PM (IST)

ਚੰਡੀਗੜ੍ਹ (ਰਮਨਜੀਤ): ਪੰਜਾਬ ਸਰਕਾਰ ਨੇ ਕੋਰੋਨਾ ਮਹਾਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਸਰਕਾਰੀ ਦਫਤਰਾਂ ਵਿਚ 50 ਫ਼ੀਸਦੀ ਸਟਾਫ਼ ਦੀ ਹਾਜ਼ਰੀ ਸਬੰਧੀ ਜਾਰੀ ਕੀਤੀ ਗਈਆਂ ਹਿਦਾਇਤਾਂ ਨੂੰ ਵਾਪਸ ਲੈ ਲਿਆ ਹੈ। ਹੁਣ ਸਰਕਾਰੀ ਦਫ਼ਤਰਾਂ ਵਿਚ ਆਮ ਦਿਨਾਂ ਦੀ ਤਰ੍ਹਾਂ 100 ਫ਼ੀਸਦੀ ਸਟਾਫ਼ ਹਾਜ਼ਰ ਹੋਵੇਗਾ।
ਇਹ ਵੀ ਪੜ੍ਹੋ: ਅਡਾਨੀ ਗਰੁੱਪ ਦੀ ਰੇਲ ਅੱਗੇ ਬੇਖ਼ੌਫ਼ ਖੜ੍ਹਨ ਵਾਲੇ ਸਿੱਖ ਨੌਜਵਾਨ ਦੀ ਚਰਚਾ ਜ਼ੋਰਾਂ 'ਤੇ, ਵੀਡੀਓ ਵਾਇਰਲ
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਕੀਤੀ ਗਈ ਚਿੱਠੀ ਮੁਤਾਬਕ 100 ਫ਼ੀਸਦੀ ਸਟਾਫ਼ ਨੂੰ ਦਫ਼ਤਰਾਂ 'ਚ ਬੁਲਾਇਆ ਜਾਵੇਗਾ ਪਰ ਨਾਲ ਹੀ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਿਦਾਇਤਾਂ ਤਹਿਤ ਫੇਸ ਮਾਸਕ, ਹੈਂਡ ਸੈਨੀਟਾਈਜ਼ਰ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ: ਪੂਰੇ ਮੁਲਕ ਲਈ ਘਾਤਕ ਹੈ ਪ੍ਰਧਾਨ ਮੰਤਰੀ ਮੋਦੀ ਦੀ ਸੋਚ: ਜਾਖੜ