ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ''ਤੇ ਸੀਨੀਅਰ ਮੈਡੀਕਲ ਅਫਸਰਾਂ ਦੇ ਤਬਾਦਲੇ
Monday, Jul 01, 2019 - 05:26 PM (IST)

ਚੰਡੀਗੜ੍ਹ : ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 51 ਸੀਨੀਅਰ ਮੀਡੀਕਲ ਅਫਸਰਾਂ ਦੀ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ। ਸੰਬੰਧਤ ਡਾਕਟਰ ਆਪਣੇ ਆਪ ਨੂੰ ਰਲੀਵ ਸਮਝਦੇ ਹੋਏ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਤੁਰੰਤ ਹਾਜ਼ਰੀ ਰਿਪੋਰਟ ਪੇਸ਼ ਕਰਨਗੇ ਅਤੇ ਹਾਰਡ ਕਾਪੀ ਦਾ ਇੰਤਜ਼ਾਰ ਨਹੀਂ ਕਰਨਗੇ। ਇਸ ਤੋਂ ਇਲਾਵਾ ਨੋਟੀਫਿਕੇਸ਼ਨ ਵਿਚ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਦ-ਉਨਤ ਸੀਨੀਅਰ ਮੈਡੀਕਲ ਅਫਸਰ ਦੀ ਤਾਇਨਾਤੀ ਦੇ ਹੁਕਮ ਵੱਖਰੇ ਤੌਰ 'ਤੇ ਜਾਰੀ ਕੀਤੇ ਜਾਣਗੇ। ਸਰਕਾਰ ਵਲੋਂ ਕੀਤੀਆਂ ਗਈਆਂ ਬਦਲੀਆਂ ਦਾ ਵੇਰਵਾ ਹੇਠਾਂ ਦਿੱਤੀ ਗਈ ਸੂਚੀ ਵਿਚ ਵੇਖਿਆ ਜਾ ਸਕਦਾ ਹੈ।