ਪੰਜਾਬ ਸਰਕਾਰ ਵਲੋਂ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਖਾਸ ਅਡਵਾਇਜ਼ਰੀ ਜਾਰੀ

04/27/2020 7:49:50 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਨੇ ਕੋਵਿਡ -19 ਦੇ ਮੱਦੇਨਜ਼ਰ ਮਨਰੇਗਾ ਅਧੀਨ ਕੰਮ ਕਰਨ ਵਾਲਿਆਂ ਲਈ ਸਫ਼ਾਈ ਅਤੇ ਸਵੱਛਤਾ ਬਣਾਈ ਰੱਖਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ/ਪ੍ਰਸਾਰ ਨੂੰ ਕਾਬੂ ਕਰਨ ਲਈ ਲੋਕ ਹਿਤ 'ਚ ਸਾਰੇ 22 ਜ਼ਿਲਿਆਂ 'ਚ ਕਰਫਿਊ ਲਗਾ ਕੇ ਲੋਕਾਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਭਾਵੇਂ ਸਰਕਾਰ ਨੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਜ਼ਰੂਰੀ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੀ ਆਗਿਆ ਦਿੱਤੀ ਹੈ। ਫਿਰ ਵੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪਟਿਆਲਾ ਜ਼ਿਲੇ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, 63 ਸਾਲਾ ਮਹਿਲਾ ਨੇ ਤੋੜਿਆ ਦਮ 

ਉਨ੍ਹਾਂ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਰੇਗਾ ਅਧੀਨ ਸੁਪਰਵਾਈਜ਼ਰੀ ਸਰਪੰਚ/ਜੀ.ਆਰ.ਐੱਸ./ਕਾਮਿਆਂ ਦੇ ਨਾਲ-ਨਾਲ ਕੰਮ ਸ਼ੁਰੂ ਕਰਨ ਵਾਲੇ ਖੇਤਰਾਂ 'ਚ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ। ਸੁਪਰਵਾਈਜ਼ਰ ਇਕ ਵਿਆਪਕ ਕਾਰਜ ਯੋਜਨਾ ਇਸ ਢੰਗ ਨਾਲ ਵਿਕਸਤ ਕਰ ਸਕਦਾ ਹੈ ਕਿ ਉਹ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਸਮੇਂ 'ਤੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਦੌਰਾਨ ਆਰਾਮ ਦੇਣ ਦੇ ਸਮੇਂ 'ਚ ਕੁੱਝ ਫਾਸਲਾ ਰੱਖੇ ਜਿਸ ਨਾਲ ਕੰਮ ਵੀ ਸਮੇਂ ਸਿਰ ਮੁਕੰਮਲ ਹੋ ਜਾਵੇ ਤੇ ਕੰਮ ਵਿਚ ਕੋਈ ਰੁਕਾਵਟ ਵੀ ਨਾ ਆਵੇ। ਇਸੇ ਤਰ੍ਹਾਂ ਕਾਰਜ ਖੇਤਰ ਨੂੰ ਕਾਰਜ ਵਾਲੀ ਥਾਂ 'ਤੇ ਇਸ ਤਰ੍ਹਾਂ ਨਿਰਧਾਰਤ ਕੀਤਾ ਜਾਵੇਗਾ ਕਿ ਮਨਰੇਗਾ ਕਰਮਚਾਰੀਆਂ ਦਰਮਿਆਨ ਘੱਟੋ-ਘੱਟ 1 ਮੀਟਰ ਦੀ ਸਮਾਜਿਕ ਦੂਰੀ ਦੇ ਨਿਯਮ ਨੂੰ ਕਾਇਮ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਬਹਾਦਰ ਜਵਾਨ ਹਰਜੀਤ ਸਿੰਘ ਦੇ ਹੌਂਸਲੇ ਨੂੰ ਸਮੁੱਚੀ ਪੁਲਸ ਨੇ ਕੀਤਾ 'ਸਿੱਜਦਾ' 

ਬੁਲਾਰੇ ਨੇ ਅੱਗੇ ਕਿਹਾ ਕਿ ਬੁਖਾਰ ਜਾਂ ਹੋਰ ਲੱਛਣ ਜਿਵੇਂ ਖੰਘ/ਸਾਹ ਲੈਣ 'ਚ ਤਕਲੀਫ਼ ਮਹਿਸੂਸ ਕਰਨ ਵਾਲੇ ਮਨਰੇਗਾ ਕਰਮਚਾਰੀਆਂ ਨੂੰ ਘਰ 'ਚ ਹੀ ਰਹਿਣ ਅਤੇ ਡਾਕਟਰੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮਨਰੇਗਾ ਵਰਕਰਾਂ ਨੂੰ ਸਲਾਹ ਦਿੱਤੀ ਜਾਏਗੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਕਿਸੇ ਨੂੰ ਗਲੇ ਨਾ ਲਗਾਉਣ। ਮਨਰੇਗਾ ਸਟਾਫ਼ ਨੂੰ ਬਿਨਾਂ ਕੰਮ ਤੋਂ ਨਾ ਘੁੰਮਣ ਅਤੇ ਉਨ੍ਹਾਂ ਦੇ ਨਿਰਧਾਰਤ ਖੇਤਰ/ਸਾਈਟ ਤੋਂ ਹੀ ਕੰਮ ਕਰਨ ਦੀ ਸਲਾਹ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਰਪੰਚ/ਜੀ.ਆਰ.ਐੱਸ. ਸਮੇਤ ਸਾਰਿਆਂ ਨੂੰ ਹਰ ਸਮੇਂ ਕੱਪੜੇ ਦੇ ਮਾਸਕ ਪਹਿਨਣੇ ਚਾਹੀਦੇ ਹਨ। ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ-ਨਾਲ ਮੂੰਹ ਨੂੰ ਵੀ ਕਵਰ ਕਰੇ। ਕੱਪੜੇ ਦੇ ਮਾਸਕ ਨੂੰ ਵਰਤੋਂ ਬਾਅਦ ਰੋਜ਼ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕਰਫਿਊ ਦੌਰਾਨ ਹੁਣ ਤੱਕ 376 ਮਾਮਲੇ ਦਰਜ, 6 ਹਜ਼ਾਰ ਤੋਂ ਵੱਧ ਕੱਟੇ ਗਏ ਚਾਲਾਨ      

ਉਨ੍ਹਾਂ ਕਿਹਾ ਕਿ ਜੇ ਕੋਈ ਮਨਰੇਗਾ ਕਰਮਚਾਰੀ ਤੇਜ਼ ਬੁਖਾਰ/ਖੰਘ/ਛਿੱਕ/ਸਾਹ ਲੈਣ 'ਚ ਮੁਸ਼ਕਲ ਮਹਿਸੂਸ ਕਰੇ ਤਾਂ ਉਹ ਖੁਦ ਸੁਪਰਵਾਈਜ਼ਰ ਨੂੰ ਇਸ ਦੀ ਜਾਣਕਾਰੀ ਦੇਵੇ ਅਤੇ ਸਮੇਂ ਸਿਰ ਬਿਮਾਰੀ ਦਾ ਪਤਾ ਲਗਾਉਣ ਅਤੇ ਇਲਾਜ ਲਈ ਤੁਰੰਤ ਡਾਕਟਰੀ ਸਲਾਹ ਲਵੇ। ਮਨਰੇਗਾ ਕਰਮਚਾਰੀਆਂ ਨੂੰ ਇਕ ਦੂਜੇ ਤੋਂ ਇਨਫੈਕਸ਼ਨ ਨੂੰ ਰੋਕਣ ਲਈ ਉਨ੍ਹਾਂ ਨੂੰ ਇਕ ਦੂਜੇ ਨਾਲ ਦੁਪਹਿਰ ਦੇ ਖਾਣੇ/ਸਨੈਕਸ ਇੱਕਠਿਆਂ ਨਹੀਂ ਖਾਣੇ ਚਾਹੀਦੇ। ਜੇ ਕੋਈ ਕੰਮ ਦੌਰਾਨ ਸੰਪਰਕ 'ਚ ਆਉਣ ਕਰਕੇ ਕੋਵਿਡ-19 ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਕਿਸੇ ਨੂੰ ਹੈਲਪਲਾਈਨ ਨੰਬਰ 104 / ਸਟੇਟ ਕੰਟਰੋਲ ਰੂਮ ਨੰਬਰ 01722920074/08872090029 ਨੂੰ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਬਿਮਾਰੀ ਦਾ ਸਹੀ ਕਾਰਨ ਪਤਾ ਲੱਗ ਸਕੇ ਤੇ ਪੀੜਤ ਦੀ ਅਗਲੇਰੀ ਕਾਰਵਾਈ ਲਈ ਡਾਕਟਰ ਦੀ ਸਹਾਇਤਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ : 'ਕੋਰੋਨਾ' ਨੂੰ ਹਰਾਉਣ ਵਾਲਾ ਸੌਰਵ ਨਹੀਂ ਜਿੱਤ ਸਕਿਆ ਪਰਿਵਾਰ ਦਾ ਦਿਲ, ਨਾਲ ਰੱਖਣ ਤੋਂ ਕੀਤਾ ਇਨਕਾਰ      


Gurminder Singh

Content Editor

Related News