ਪੰਜਾਬ ਸਰਕਾਰ ਦੀ ਉਤਰ ਪ੍ਰਦੇਸ਼ ਸਰਕਾਰ ਨੂੰ ਚਿੱਠੀ, ‘ਲੈ ਜਾਓ ਮੁਖਤਾਰ ਅੰਸਾਰੀ’
Sunday, Apr 04, 2021 - 06:26 PM (IST)
ਚੰਡੀਗ਼ੜ੍ਹ : ਗੈਂਗਸਟਰ ਤੋਂ ਵਿਧਾਇਕ ਬਣੇ ਮੁਖਤਾਰ ਅੰਸਾਰੀ ਦੀ ਕਸਟਡੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਚਿੱਠੀ ਲਿਖੀ ਹੈ। ਪੱਤਰ ’ਚ ਮੁਖਤਾਰ ਅੰਸਾਰੀ ਨੂੰ ਅੱਠ ਅਪ੍ਰੈਲ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੂੰ ਹੈਂਡਓਵਰ ਕਰਨ ਦਾ ਜ਼ਿਕਰ ਹੈ। ਮਊ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਬਾਹੂਬਲੀ ਮੁਖ਼ਤਾਰ ਅੰਸਾਰੀ ਦੀ ਕਸਟਡੀ ਬਦਲਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਇਹ ਪੱਤਰ ਲਿਖਿਆ ਹੈ। ਪੰਜਾਬ ਸਰਕਾਰ ਦਾ ਇਹ ਪੱਤਰ ਉਤਰ ਪ੍ਰਦੇਸ਼ ਦੇ ਮੁੱਖ ਸਕੱਤਰ ਗ੍ਰਹਿ ਅਵਨੀਸ਼ ਕੁਮਾਰ ਅਵਸਥੀ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਪਤਾ ਲੱਗਾ ਹੈ ਕਿ ਮੁਖ਼ਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ’ਚ ਰੱਖਿਆ ਜਾਵੇਗਾ। ਉਥੇ ਵੀ ਸੁਰੱਖਿਆ ਦੇ ਇੰਤਜ਼ਾਮ ਕਾਫੀ ਸਖ਼ਤ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਅੱਠ ਅਪ੍ਰੈਲ ਤੱਕ ਮੁਖਤਾਰ ਅੰਸਾਰੀ ਨੂੰ ਉਤਰ ਪ੍ਰਦੇਸ਼ ਸਰਕਾਰ ਨੂੰ ਸੌੰਪਣ ਲਈ ਹੁਕਮ ਦਿੱਤੇ ਸਨ। ਜਦਕਿ ਪੰਜਾਬ ਦੇ ਰੋਪੜ ਜ਼ਿਲ੍ਹਾ ਰੂਪਨਗਰ ਜੇਲ੍ਹ ’ਚ ਬੰਦ ਮੁਖ਼ਤਾਰ ਅੰਸਾਰੀ ਨੂੰ ਹੁਣ ਅੱਠ ਅਪ੍ਰੈਲ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਪੁਲਸ ਨੂੰ ਸੌਂਪ ਦਿੱਤਾ ਜਾਵੇਗਾ। ਇਸ ਲਈ ਬਕਾਇਦਾ ਪੰਜਾਬ ਸਰਕਾਰ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਪੱਤਰ ਵੀ ਲਿੱਖ ਦਿੱਤਾ ਹੈ।
ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?