ਨਵੇਂ ਵਰ੍ਹੇ ਪੰਜਾਬ ਸਰਕਾਰ ਲੋੜਵੰਦਾਂ ਨੂੰ ਦੇਵੇਗੀ ਇਹ ਤੋਹਫਾ: ਧਰਮਸੋਤ

Thursday, Jan 02, 2020 - 01:35 PM (IST)

ਨਵੇਂ ਵਰ੍ਹੇ ਪੰਜਾਬ ਸਰਕਾਰ ਲੋੜਵੰਦਾਂ ਨੂੰ ਦੇਵੇਗੀ ਇਹ ਤੋਹਫਾ: ਧਰਮਸੋਤ

ਨਾਭਾ (ਜਗਨਾਰ): ਸੂਬੇ ਦੀ ਕਾਂਗਰਸ ਸਰਕਾਰ ਚਾਲੂ ਗਰੀਬ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਚਾਲੂ ਸਾਲ ਦੌਰਾਨ ਮੁਹੱਈਆ ਕਰਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੰਨੇ ਵੀ ਸੂਬੇ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਹਰ ਹਾਲਤ ਪੂਰਾ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਵੱਲੋਂ ਸਮੁੱਚੀ ਲੋਕਾਈ ਨੂੰ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ ।

ਇਸ ਮੌਕੇ ਚੇਅਰਮੈਨ ਇੱਛੇਆਮਾਨ ਸਿੰਘ ਭੋਜੋਮਾਜਰੀ, ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਕੱਲਰ ਮਾਜਰੀ,ਸੀਨੀਅਰ ਕਾਂਗਰਸੀ ਆਗੂ ਜਤਿੰਦਰ ਸਿੰਘ ਜੱਤੀ ਅਭੇਪੁਰ, ਸੁਰਜੀਤ ਸਿੰਘ ਬਿਰੜਵਾਲ,ਹੇਮੰਤ ਬਾਂਸਲ ਬੱਲੂ, ਬਾਬਾ ਬਚਿੱਤਰ ਸਿੰਘ ਆਦਿ ਕਾਂਗਰਸੀ ਆਗੂ ਮੌਜੂਦ ਸਨ।


author

Shyna

Content Editor

Related News