ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਲਈ ਨਵੇਂ ਹੁਕਮ ਜਾਰੀ
Friday, Jul 09, 2021 - 11:31 PM (IST)
ਚੰਡੀਗੜ੍ਹ : ਕੋਵੀਡ-19 ਮਹਾਮਾਰੀ ਦੇ ਹੋਰ ਫਲਾਅ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਸਰਕਾਰੀ ਦਫਤਰਾਂ, ਸਮੇਤ ਅਧੀਨ ਦਫਤਰਾਂ ਦਾ ਕੰਮ-ਕਾਜ ਸਿਰਫ ਈ-ਆਫਿਸ ’ਤੇ ਹੀ ਦਫ਼ਤਰੀ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਦੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਾਰੇ ਵਿੰਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੁੱਖ ਦਫਤਰ ਦੀਆਂ ਸਾਰੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਵਲੋਂ ਸਿਰਫ ਈ-ਆਫਿਸ ’ਤੇ ਕੰਮ ਕੀਤਾ ਜਾਵੇ ਅਤੇ ਆਪਸ ਵਿਚ, ਸਰਕਾਰ ਨਾਲ, ਅਧੀਨ ਸੰਸਥਾਵਾਂ ਨਾਲ ਅਤੇ ਬਾਕੀ ਵਿਭਾਗਾਂ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ’ਤੇ ਹੀ ਕੀਤਾ ਜਾਵੇ।
ਇਹ ਵੀ ਪੜ੍ਹੋ : ਨਾਰਕੋ ਟੈਸਟ ਲਈ ਉਮਰਾਨੰਗਲ ਵਲੋਂ ਅਦਾਲਤ ’ਚ ਲਿਖਤੀ ਸਹਿਮਤੀ, ਕੁੰਵਰ ਵਿਜੇ ਪ੍ਰਤਾਪ ’ਤੇ ਦਿੱਤਾ ਵੱਡਾ ਬਿਆਨ
ਇਸ ਤੋਂ ਇਲਾਵਾ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਪ੍ਰਾਈਵੇਟ ਸੰਸਥਾਵਾਂ ਵਲੋਂ ਮੁੱਖ ਦਫਤਰ ਅਤੇ ਸਰਕਾਰੀ ਸੰਸਥਾਵਾਂ ਨੂੰ ਪੱਤਰ ਵਿਹਾਰ ਅਤੇ ਹੋਰ ਦਸਤਾਵੇਜ਼ ਸਿਰਫ ਈ-ਮੇਲ ਰਾਹੀਂ ਹੀ ਭੇਜੇ ਜਾਣ। ਇਹ ਯਕੀਨੀ ਬਣਾਉਣ ਲਈ ਕਿ ਸਾਰਾ ਦਫ਼ਤਰੀ ਕੰਮ ਡਿਜੀਟਲ ਮੋਡ ਰਾਹੀਂ ਹੀ ਹੋਵੇ, ਇਹ ਵੀ ਜ਼ਰੂਰੀ ਹੈ ਕਿ ਆਮ ਲੋਕ ਵੀ ਮੁੱਖ ਦਫਤਰ ਦੀਆਂ ਸ਼ਾਖਾਵਾਂ ਅਤੇ ਅਧਿਕਾਰੀਆਂ ਨਾਲ, ਸਰਕਾਰੀ ਸੰਸਥਾਵਾਂ ਨਾਲ ਅਤੇ ਪ੍ਰਾਈਵੇਟ ਸੰਸਥਾਵਾਂ ਨਾਲ ਸਿਰਫ ਈ ਮੇਲ/ ਡਿਜੀਟਲ ਮੋਡ ਰਾਹੀਂ ਹੀ ਪੱਤਰ ਵਿਹਾਰ ਕਰਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ’ਤੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵਿਵਾਦਤ ਬਿਆਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਭਾਗ ਦੇ ਡਾਇਰੈਕਟਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਮੁੱਖ ਦਫਤਰ ਦੇ ਸਾਰੇ ਅਧਿਕਾਰੀਆਂ, ਸਾਰੀਆਂ ਸ਼ਾਖਾਵਾਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਈ-ਮੇਲ ਆਈ. ਡੀ ਵਿਭਾਗ ਦੀ ਵੈੱਬ ਸਾਈਟ www.punjabitis.gov.in/citizen charter ’ਤੇ ਅੱਪਲੋਡ ਕਰ ਦਿਤੇ ਹਨ। ਮੁੱਖ ਦਫਤਰ ਦੀਆਂ ਸ਼ਾਖਾਵਾਂ, ਅਧਿਕਾਰੀਆਂ, ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਨੂੰ ਜਾਰੀ ਕੀਤੇ ਆਦੇਸ਼ ਦੀਆਂ ਕਾਪੀਆਂ ਵੀ ਵਿਭਾਗ ਦੀ ਵੈੱਬਸਾਈਟ www.punjabitis.gov.in/citizen charter ’ਤੇ ਅਪਲੋਡ ਕਰ ਦਿੱਤੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਭਾਗ ਨਾਲ ਪੱਤਰ ਵਿਹਾਰ ਸਿਰਫ ਈ-ਮੇਲ ਅਤੇ ਡਿਜੀਟਲ ਮੋਡ ਰਾਹੀਂ ਹੀ ਕਰਨ।
ਇਹ ਵੀ ਪੜ੍ਹੋ : ਨਵ-ਵਿਆਹੀ ਵਹੁਟੀ ਨੇ ਚਾੜ੍ਹਿਆ ਚੰਨ, ਹੋਇਆ ਕੁਝ ਅਜਿਹਾ ਕਿ ਪੇਕੇ ਫੇਰਾ ਪਵਾਉਣ ਗਏ ਲਾੜੇ ਦੇ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?