ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ : ਸਿੰਗਲਾ

Wednesday, Oct 02, 2019 - 12:57 PM (IST)

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ : ਸਿੰਗਲਾ

ਭਵਾਨੀਗੜ੍ਹ (ਕਾਂਸਲ) : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸੰਬੰਧੀ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਫ਼ਸਲ ਦੀ ਖਰੀਦ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਲੋਕ ਨਿਰਮਾਣ ਅਤੇ ਸਿੱਖਿਆ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਆੜ੍ਹਤੀਆਂ ਨਾਲ ਕੀਤੀ ਮੀਟਿੰਗ ਮੌਕੇ ਆਪਣੇ ਸੰਬੋਧਨ ਵਿਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੂਰੀ ਤਰ੍ਹਾਂ ਸਮੱਸਿਆਵਾਂ ਤੋਂ ਮੁਕਤ ਕਰਨ ਲਈ ਮੇਨ ਅਨਾਜ ਮੰਡੀਆਂ ਦੇ ਨਾਲ ਨਾਲ ਪਿੰਡਾਂ ਵਿਚਲੇ ਖਰੀਦ ਕੇਂਦਰਾਂ ਨੂੰ ਵੀ ਆਧੂਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਭਵਾਨੀਗੜ੍ਹ ਦੀ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ ਪਿੰਡਾਂ ਗਹਿਲਾਂ, ਜੌਲੀਆਂ, ਰਾਮਪੁਰਾ, ਬਾਲੀਆਂ, ਭੜੋ ਸਮੇਤ ਹੋਰ ਖਰੀਦ ਕੇਂਦਰਾਂ ਵਿਚ ਲੋੜੀਦੇ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਲਿਫਟਿੰਗ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਬੰਧੀ ਵੀ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਆਨਜ ਮੰਡੀ ਦੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ। ਜਿਸ ਵਿਚ ਮੁੱਖ ਤੌਰ 'ਤੇ ਸ਼ਹਿਰ ਦੀ ਅਨਾਜ ਮੰਡੀ ਵਿਚ ਬਰਸਾਤੀ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਮੰਡੀ ਦੇ ਜਲਥਲ ਹੋਣ ਅਤੇ ਮੰਡੀ ਵਿਚ ਟੁੱਟੀਆਂ ਹੋਈਆਂ ਸੜਕਾਂ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਆੜ੍ਹਤੀਆਂ ਨੇ ਮੰਤਰੀ ਜੀ ਅੱਗੇ ਰੱÎਖਦਿਆਂ ਇਨ੍ਹਾਂ ਦਾ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਮੀਟਿੰਗ ਵਿਚ ਮੰਤਰੀ ਨਾਲ ਮੌਜੂਦ ਪੀ. ਡਬਲਯੂ. ਡੀ, ਅਤੇ ਮੰਡੀ ਬੋਰਡ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੰਤਰੀ ਨੇ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।


author

Gurminder Singh

Content Editor

Related News