ਪੰਜਾਬ ਸਰਕਾਰ ਦਾ ਐਲਾਨ, ਪੈਰਾ ਮੈਡੀਕਲ ਅਤੇ ਹੋਰ ਸਟਾਫ਼ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ

07/13/2020 6:34:37 PM

ਤਰਨ ਤਾਰਨ (ਰਮਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਖ਼ਿਲਾਫ਼ ਵਿੱਢੀ ਗਈ ਜੰਗ 'ਮਿਸ਼ਨ ਫ਼ਤਿਹ' ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ 30 ਸਤੰਬਰ, 2020 ਤੱਕ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਅਤੇ ਹੋਰ ਅਮਲੇ ਦੀਆਂ ਲਗਭਗ 4000 ਅਸਾਮੀਆਂ ਭਰੀਆਂ ਜਾਣਗੀਆਂ।ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ, ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣੇ 50 ਬੈੱਡ ਦੇ ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ” ਦਾ ਉਦਘਾਟਨ ਕਰਦਿਆਂ ਦਿੱਤੀ। ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 37 ਜੱਚਾ-ਬੱਚਾ ਹਸਪਤਾਲਾਂ (ਵਾਰਡਾਂ) ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ 'ਤੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਕਾਰਣ ਕੈਪਟਨ ਸਰਕਾਰ ਦੀ ਸਖ਼ਤੀ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨ

ਉਨ੍ਹਾਂ ਕਿਹਾ ਕਿ ਪੰਜਾਬ 'ਚ ਬਣਾਏ ਜਾ ਰਹੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਮਾਵਾਂ ਅਤੇ ਉਨ੍ਹਾਂ ਦੇ ਨਵਜਾਤ ਬੱਚਿਆਂ ਦੀ ਸਿਹਤ ਅਤੇ ਸਾਂਭ-ਸੰਭਾਲ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਿੱਧ ਹੋਣਗੇ।ਜਿਸ ਤਹਿਤ ਸੂਬੇ 'ਚ ਕੁੱਲ ਬਣਨ ਵਾਲੇ 37 ਜੱਚਾ-ਬੱਚਾ ਵਾਰਡਾਂ 'ਚੋਂ 26 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦਕਿ ਬਾਕੀ ਰਹਿੰਦੇ ਇਕ ਸਾਲ ਦੌਰਾਨ ਮੁਕੰਮਲ ਹੋ ਜਾਣਗੇ। ਉਨਾਂ ਕਿਹਾ ਕਿ ਸਾਲ 2017 ਤੋਂ ਬਾਅਦ ਲਗਭਗ 39.50 ਕਰੋੜ ਰੁਪਏ ਦੀ ਲਾਗਤ ਨਾਲ 9 ਜੱਚਾ-ਬੱਚਾ ਹਸਪਤਾਲ ਦੀ ਉਸਾਰੀ ਮੁਕਮੰਲ ਕੀਤੀ ਗਈ ਹੈ।    

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧ ਰਹੇ ਅਸਰ ਦਰਮਿਆਨ ਸੰਗਰੂਰ ਤੋਂ ਆਈ ਰਾਹਤ ਭਰੀ ਖ਼ਬਰ 

ਸਿੱਧੂ ਨੇ ਕਿਹਾ ਕਿ ਪੰਜਾਬ 'ਚ ਜਲਦ ਹੀ ਸਿਹਤ ਸੇਵਾਵਾਂ ਦਾ ਆਧੁਨਿਕੀਕਰਨ ਕਰਕੇ ਕੰਪਿਊਟ੍ਰਾਈਜੇਸ਼ਨ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਪੰਜਾਬ 'ਚ 9 ਟਰੌਮਾ ਸੈਂਟਰ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਾਰੇ ਹਸਪਤਾਲਾਂ 'ਚ ਨਿੱਜੀ ਭਾਈਵਾਲੀ ਨਾਲ ਸੀ.ਟੀ. ਸਕੈਨ ਅਤੇ ਅਲਟਰਾਸਾਊਂਡ ਦੀਆਂ ਸਹੂਲਤਾਂ ਪੀ.ਜੀ.ਆਈ. ਤੇ ਏਮਜ ਦੇ ਰੇਟਾਂ 'ਤੇ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਨਾਲ ਸਿਹਤ ਸੇਵਾਵਾਂ ਦਾ ਹੋਰ ਮਜ਼ਬੂਤੀਕਰਨ ਅਤੇ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ : ਅੱਖਾਂ ਤੋਂ ਵਾਂਝੀ ਹਰਲੀਨ ਕੌਰ ਨੇ ਜੋ ਕਰ ਵਿਖਾਇਆ ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ


Gurminder Singh

Content Editor

Related News