ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ''ਚ ਛੁੱਟੀਆਂ ਦਾ ਐਲਾਨ

12/19/2019 6:38:19 PM

ਚੰਡੀਗੜ੍ਹ : ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿਚ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 2019 ਦੀਆਂ ਸਰਦੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ।

ਸਰਦੀਆਂ ਦੀਆਂ ਛੁੱਟੀਆਂ ਮਿਤੀ 25 ਦਸੰਬਰ ਤੋਂ 31 ਦਸੰਬਰ ਤੱਕ 7 ਦਿਨਾਂ ਤੱਕ ਹੋਣਗੀਆਂ। ਇਸ ਬਾਬਤ ਸਾਰੇ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਇਕ ਪੱਤਰ ਵੀ ਜਾਰੀ ਕਰਕੇ ਸੂਚਿਤ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਪਣੀ ਵੈੱਬਸਾਈਟ 'ਤੇ ਵੀ ਇਹ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ।


Gurminder Singh

Content Editor

Related News