ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਐਲਾਨ
Saturday, Jul 31, 2021 - 06:28 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਭਰ ਵਿਚ ਦੋ ਅਗਸਤ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਸੋਮਵਾਰ ਤੋਂ ਪੰਜਾਬ ਦੇ ਸਕੂਲ ਸਾਰੀਆਂ ਕਲਾਸਾਂ ਲਈ ਖੋਲ੍ਹਣੇ ਜਾ ਸਕਣਗੇ। ਇਸ ਦੇ ਨਾਲ ਸਰਕਾਰ ਵਲੋਂ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦਾ ਐਲਾਨ ਕਰਦੇ ਹੋਏ ਆਖਿਆ ਸੀ ਕਿ ਜੇਕਰ ਪੰਜਾਬ ਵਿਚ ਕੋਰੋਨਾ ਦੇ ਹਾਲਾਤ ਸਥਿਰ ਰਹਿੰਦੇ ਹਨ ਤਾਂ 2 ਅਗਸਤ ਤੋਂ ਸਕੂਲ ਵਿਚ ਸਾਰੀਆਂ ਕਲਾਸਾਂ ਨੂੰ ਇਜਾਜ਼ਤ ਦੇ ਦਿੱਤੀ ਜਾਵੇਗੀ। ਜਿਸ ’ਤੇ ਅੱਜ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ’ਚ ਕਾਂਗਰਸ ਹਾਈਕਮਾਨ, ਕਈ ਵਿਧਾਇਕਾਂ ਦੀ ਵਧੀ ਟੈਨਸ਼ਨ
ਦੱਸਣਯੋਗ ਹੈ ਕਿ ਕੋਰੋਨਾ ਕਾਲ ਕਾਰਣ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸਕੂਲ ਖੋਲ੍ਹਣ ਦਾ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਸਕੂਲਾਂ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਵੇਖਦੇ ਹੋਏ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ ਪਰ ਹੁਣ ਜਦੋਂ ਸਰਕਾਰ ਨੇ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ ਤਾਂ ਵਿਦਿਆਰਥੀਆਂ ਸਕੂਲ ਜਾ ਕੇ ਕਲਾਸਾਂ ਵਿਚ ਹਾਜ਼ਰੀ ਭਰ ਸਕਣਗੇ। ਸਰਕਾਰ ਨੇ ਹਿਦਾਇਤ ਦਿੱਤੀ ਹੈ ਕਿ ਇਸ ਦੌਰਾਨ ਕੋਰੋਨਾ ਨਿਯਮਾਂ ਦਾ ਖਾਸ ਧਿਆਨ ਰੱਖਿਆ ਜਾਵੇ।
ਇਹ ਵੀ ਪੜ੍ਹੋ : ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਹਾਈਕਮਾਨ ਕੋਲ ਪਹੁੰਚੇ ਨਵਜੋਤ ਸਿੱਧੂ
ਨੋਟ - ਪੰਜਾਬ ਸਰਕਾਰ ਵਲੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹੇ ਜਾਣ ਦੇ ਫ਼ੈਸਲਾ ਨੂੰ ਤੁਸੀਂ ਕਿਵੇਂ ਦੇਖਦੇ ਹੋ?