ਪੰਜਾਬ ਸਰਕਾਰ ਦਾ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਇਕ ਹੋਰ ਵੱਡਾ ਫ਼ੈਸਲਾ

Monday, Sep 21, 2020 - 06:38 PM (IST)

ਚੰਡੀਗੜ੍ਹ - ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਰੀਰਕ ਸਿੱਖਿਆ ਨਾਲ ਸਬੰਧਿਤ ਕਿਰਿਆਵਾਂ ਜ਼ਰੂਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਕੋਵਿਡ-19 ਤੋਂ ਬਾਅਦ ਸਕੂਲ ਖੁਲਣ ’ਤੇ ਲਾਗੂ ਹੋਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੇ ਇਸ ਸਬੰਧ ਵਿਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਪਹਿਲੀ ਤੋਂ ਲੈ ਕੇ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਲਈ ਵੱਖ-ਵੱਖ  ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਸਰੀਰਕ ਕਿਰਿਆਵਾਂ ਦੇ ਨਾਲ ਵਿਦਿਆਰਥੀਆਂ ਦਾ ‘ਖੇਡੋ ਪੰਜਾਬ, ਵਧੋ ਪੰਜਾਬ’ ਹੇਠ ਮੁਕੰਮਲ ਜਾਂਚ ਮੁਲਾਂਕਣ ਦਾ ਟੈਸਟ ਲਿਆ ਜਾਇਆ ਕਰੇਗਾ।

ਇਹ ਵੀ ਪੜ੍ਹੋ :  ਅਕਾਲੀ ਦਲ ਦਾ ਭਾਜਪਾ ਨਾਲੋਂ ਗਠਜੋੜ ਟੁੱਟਣਾ ਤੈਅ, ਰਸਮੀ ਐਲਾਨ ਬਾਕੀ

ਬੁਲਾਰੇ ਅਨੁਸਾਰ ਵਿਦਿਆਰਥੀਆਂ ਲਈ ਸਰੀਰਕ ਕਿਰਿਆਵਾਂ ਸ਼ੁਰੂ ਕਰਨ ਦਾ ਉਦੇਸ਼ ਉਨ੍ਹਾਂ ਅੰਦਰ ਛੁਪੀ ਪ੍ਰਤੀਭਾ ਨੂੰ ਪਹਿਚਾਣਨਾ, ਉਨ੍ਹਾਂ ਦੇ ਸਰਵ ਪੱਖੀ ਵਿਕਾਸ ਨੂੰ ਯਕੀਨੀ ਬਨਾਉਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਹੈ। ਇਸ ਦਾ ਮਕਸਦ ਪ੍ਰਤੀਭਾਸ਼ਾਲੀ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਸਬੰਧੀ ਉੱਚ ਪੱਧਰੀ ਪਲੇਟ ਫਾਰਮ ਪ੍ਰਦਾਨ ਕਰਨਾ ਵੀ ਹੈ। 

ਇਹ ਵੀ ਪੜ੍ਹੋ :  ਵਜ਼ੀਫ਼ਾ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਬੁਲਾਰੇ ਅਨੁਸਾਰ ਇਨਾਂ ਸਰੀਰਕ ਕਿਰਿਆਵਾਂ ਨਾਲ ਵਿਦਿਆਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣ ਦੇ ਨਾਲ-ਨਾਲ ਉਨ੍ਹਾਂ ਵਿਚ ਲੱਚਕਤਾ ਵਧੇਗੀ ਅਤੇ ਉਨ੍ਹਾਂ ਦੀਆਂ ਮਾਸਪੇਸ਼ੀਆਂ ਮਜ਼ਬੂਤ ਹੋਣਗੀਆਂ। ਇਸ ਨਾਲ ਵਿਦਿਆਰਥੀਆਂ ਵਿਚ ਸ਼ਹਿਣਸ਼ੀਲਤਾ, ਇਕਾਗਰਤਾ ਤੇ ਪੜ੍ਹਾਈ ਪ੍ਰਤੀ ਦਿਲਚਸਪੀ ਵਧੇਗੀ ਅਤੇ ਸਰੀਰਕ ਸੰਤੁਲਣ ਪੈਦਾ ਹੋਣ ਤੋਂ ਇਲਾਵਾ ਉਨ੍ਹਾਂ ਵਿਚ ਲੀਡਰਸ਼ਿਪ ਦੀ ਭਾਵਨਾ ਪੈਦਾ ਹੋਵੇਗੀ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਵੱਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ


Gurminder Singh

Content Editor

Related News