ਪੰਜਾਬ ਸਰਕਾਰ ਨੂੰ ਐੱਸ. ਜੀ. ਪੀ. ਸੀ. ਨੇ ਦਿੱਤੀ ਚਿਤਾਵਨੀ

10/17/2018 7:12:42 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਬਾਰ੍ਹਵੀਂ ਦੇ ਸਿਲੇਬਸ 'ਚੋਂ ਸਿੱਖ ਇਤਿਹਾਸ ਨੂੰ ਹਟਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਦਾ ਮਸਲਾ ਜੇਕਰ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਸ਼ਖ਼ਤ ਐਕਸ਼ਨ ਲਿਆ ਜਾਵੇਗਾ। ਐਸ.ਜੀ.ਪੀ.ਸੀ. ਦੀ ਮੀਟਿੰਗ 'ਚ ਇਸ ਮਸਲੇ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਤੋਂ ਬਾਅਦ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਾਰ੍ਹਵੀਂ ਦੇ ਸਿਰੇਬਸ ਵਿਚ ਮੁੜ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। 

ਐਸ.ਜੀ.ਪੀ.ਸੀ. ਵੱਲੋਂ ਜਿਸ ਤਰ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ, ਉਸ ਤੋਂ ਸਾਫ ਹੈ ਕਿ ਐੱਸ. ਜੀ. ਪੀ. ਸੀ. ਹੁਣ ਪੰਥਕ ਮਸਲਿਆਂ 'ਤੇ ਸਰਗਰਮ ਹੋ ਗਈ ਹੈ।