ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਸਾਂਝੇ ਤੌਰ ’ਤੇ ਮਨਾਉਣਗੇ ਨੌਵੀਂ ਪਾਤਸ਼ਾਹੀ ਦੇ ਸ਼ਤਾਬਦੀ ਸਮਾਰੋਹ

01/16/2021 6:03:27 PM

ਬਾਬਾ ਬਕਾਲਾ ਸਾਹਿਬ (ਰਾਕੇਸ਼): ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਸਮਾਰੋਹ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਸਾਂਝੇ ਤੌਰ ’ਤੇ ਮਨਾਉਣਗੇ। ਇਸ ਸਬੰਧੀ ਜਿੱਥੇ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ, ਉੱਥੇ ਹੀ ਪੰਜਾਬ ਸਰਕਾਰ ਵੀ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ, ਜਿੱਥੇ ਨੌਵੇਂ ਪਾਤਸ਼ਾਹ ਜੀ ਨੇ ਸਭ ਤੋਂ ਵੱਧ 26 ਸਾਲ 9 ਮਹੀਨੇ 13 ਦਿਨ ਘੋਰ ਤਪੱਸਿਆ ਕੀਤੀ ਸੀ, ਦੇ ਵਿਕਾਸ ਲਈ ਯਤਨਸ਼ੀਲ ਹੈ।

ਇਹ ਵੀ ਪੜ੍ਹੋ: ਬਰਨਾਲਾ ਦੀ ਧੀ ਗਰਿਮਾ ਵਰਮਾ ਬਣੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਦੀ ਡਿਜੀਟਲ ਡਾਇਰੈਕਟਰ

ਵਰਨਣਯੋਗ ਹੈ ਕਿ ਨੌਵੇਂ ਪਾਤਸ਼ਾਹ ਜੀ ਨੇ ਇਸ ਅਸਥਾਨ ਤੋਂ ਹੀ ਸੌਦਾਗਰ ਮੱਖਣ ਸ਼ਾਹ ਲੁਬਾਣਾ ਦਾ ਡੁੱਬਦਾ ਬੇਡ਼ਾ ਪਾਰ ਲਾਇਆ ਸੀ। ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਇਸ ਸ਼ਤਾਬਦੀ ਸਮਾਰੋਹ ਨੂੰ ਸੂਬਾ ਪੱਧਰ ’ਤੇ ਮਨਾ ਰਹੀ ਹੈ ਅਤੇ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਦਾ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਾਂਗ ਵਿਕਾਸ ਕਰਵਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ 

ਸ਼ਤਾਬਦੀ ਸਮਾਰੋਹ ਨੂੰ ਮੁੱਖ ਰੱਖਦਿਆਂ ਸਥਾਨਕ ਪੰਚਾਇਤ ਵੱਲੋਂ ਵੀ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਅਤੇ ਹੋਰ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਸ਼ਤਾਬਦੀ ਸਮਾਰੋਹ 1 ਮਈ ਨੂੰ ਬਡ਼ੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ, ਮੈਨੇਜਰ ਸਤਿੰਦਰ ਸਿੰਘ ਬਾਜਵਾ ਅਤੇ ਮੀਤ ਮੈਨੇਜਰ ਮੋਹਨ ਸਿੰਘ ਕੰਗ ਹਾਜ਼ਰ ਸਨ।

ਇਹ ਵੀ ਪੜ੍ਹੋ: ਰੇਲਵੇ ਨੇ ਕੀਤਾ ਵੱਡਾ ਫ਼ੈਸਲਾ, ਯਾਤਰੀਆਂ ਨੂੰ ਮਿਲੇਗੀ ਇਹ ਸੁਵਿਧਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News