ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ''ਚ ਸਮਾਜਿਕ ਸਿੱਖਿਆ ਵਿਸ਼ਾ ਅੰਗਰੇਜ਼ੀ ''ਚ ਪੜ੍ਹਾਉਣ ਨੂੰ ਮਨਜ਼ੂਰੀ

Friday, May 15, 2020 - 09:09 PM (IST)

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ''ਚ ਸਮਾਜਿਕ ਸਿੱਖਿਆ ਵਿਸ਼ਾ ਅੰਗਰੇਜ਼ੀ ''ਚ ਪੜ੍ਹਾਉਣ ਨੂੰ ਮਨਜ਼ੂਰੀ

ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਸਮਰੱਥ ਬਣਾਉਣ ਅਤੇ ਸਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਵਧਾਉਣ ਦੇ ਉਦੇਸ਼ ਨਾਲ ਸਮੁੱਚੇ ਸਰਕਾਰੀ ਸਕੂਲਾਂ ਵਿਚ ਸਮਾਜਿਕ ਸਿੱਖਿਆ ਦਾ ਵਿਸ਼ਾ ਅੰਗਰੇਜ਼ੀ ਮਾਧੀਅਮ 'ਚ ਪੜ੍ਹਾਉਣ ਦੀ ਇਜ਼ਾਜਤ ਦੇ ਦਿੱਤੀ ਹੈ। ਅੱਜੇ ਇਥੇ ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਪੰਜਾਬ ਦੇ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੌਂਸਲ ਦੇ ਡਾਇਰੈਕਟਰ ਨੇ ਇਸ ਸਬੰਧ ਵਿਚ ਜ਼ਿਲਾ ਸਿੱਖਿਆ ਅਫਸਰਾਂ ਨੂੰ ਇਕ ਪੱਤਰ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੌਰ ''ਚ ਰਾਹਤ, ਸਰਕਾਰ ਨੇ ਸ਼ਰਤਾਂ ''ਚ ਛੋਟ ਨਾਲ ਜਾਰੀ ਕੀਤੀ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ

ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਾਇੰਸ ਅਤੇ ਹਿਸਾਬ ਨੂੰ ਪਹਿਲਾਂ ਹੀ ਅੰਗਰੇਜ਼ੀ ਮਾਧੀਅਮ ਵਿਚ ਪੜ੍ਹਾਇਆ ਜਾ ਰਿਹਾ ਹੈ ਅਤੇ ਹੁਣ ਸਮਾਜਿਕ ਸਿੱਖਿਆ ਨੂੰ ਵੀ ਸਮੁੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਅੰਗਰੇਜ਼ੀ ਮਾਧੀਅਮ ਕੇਵਲ ਵਿਦਿਆਰਥੀਆਂ ਵੱਲੋਂ ਆਪਸ਼ਨ ਦੇਣ 'ਤੇ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਦਿਆਰਥੀ ਨੂੰ ਇਸ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਵਿਚ ਕਾਫ਼ੀ ਵਾਧਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਵੱਡੀ ਖਬਰ, ਕੇਂਦਰ ਦੀ ਕੋਰੋਨਾ ਮਰੀਜ਼ਾਂ 'ਤੇ ਬਣਾਈ ਡਿਸਚਾਰਜ ਪਾਲਿਸੀ ਪੰਜਾਬ 'ਚ ਲਾਗੂ 


author

Gurminder Singh

Content Editor

Related News