12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਸੰਬੰਧੀ ਕੀਤੇ ਵੱਡੇ ਐਲਾਨ

04/20/2021 8:34:29 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਿੱਡ-ਡੇਅ ਮੀਲ ਵਰਕਰਾਂ ਦੀ ਤਨਖਾਹ ਵਿਚ 500 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਹੋਈ ਸਕੂਲ ਸਿੱਖਿਆ ਵਿਭਾਗ ਦੀ ਸਮੀਖਿਆ ਦੌਰਾਨ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈ਼ਸਲੇ ਨਾਲ 42,000 ਮਿੱਡ-ਡੇਅ ਮੀਲ ਵਰਕਰਾਂ ਨੂੰ ਰਾਹਤ ਮਿਲੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਜੁਲਾਈ ਮਹੀਨੇ ਤੱਕ 2.14 ਲੱਖ ਸਮਾਰਟਫ਼ੋਨ ਦੇਣ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਬਿਹਤਰੀਨ ਫ਼ੈਸਲੇ ਲੈ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਸਕੂਲ ਫ਼ੀਸ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਸਕੂਲਾਂ ਨੂੰ ਦਿੱਤੀ ਚਿਤਾਵਨੀ

ਇਸ ਤੋਂ ਇਲਾਵਾ ਆਨਲਾਈਨ ਤਬਾਦਲਾ ਨੀਤੀ ਹੁਣ ਨਾਨ-ਟੀਚਿੰਗ ਸਟਾਫ਼ ਲਈ ਵੀ ਹੋਵੇਗੀ। ਮੁੱਖ ਮੰਤਰੀ ਨੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਸਰਕਾਰ ਵਲੋਂ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ’ਚ ਕੋਰੋਨਾ ਨੇ ਮਾਤਮ ’ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਪੰਜ ਦਿਨਾਂ ’ਚ ਮਾਂ-ਪੁੱਤ ਦੀ ਮੌਤ

ਇਕ ਹੋਰ ਫ਼ੈਸਲੇ ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਹੋਰ ਇਕ ਸਾਲ ਲਈ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ ਭਰੀਆਂ ਗਈਆਂ ਕੱਚੀਆਂ ਅਸਾਮੀਆਂ ਨੂੰ ਸਾਲ 2021-22 ਦੌਰਾਨ ਵੀ ਜਾਰੀ ਰੱਖਣ ਲਈ ਵਿਭਾਗ ਨੇ ਸਹਿਮਤੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਕਹਿਰ ਦਰਮਿਆਨ ਪੰਜਾਬ ’ਚ ਐਤਵਾਰ ਨੂੰ ਲਾਕ ਡਾਊਨ, ਸਿਨੇਮਾ-ਜਿੰਮ ਬੰਦ, ਲੱਗੀਆਂ ਨਵੀਂਆਂ ਪਾਬੰਦੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh