ਪੰਜਾਬ ਸਰਕਾਰ ਵੱਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

09/20/2020 6:26:15 PM

ਲੁਧਿਆਣਾ (ਵਿੱਕੀ) : ਕੇਂਦਰੀ ਗ੍ਰਹਿ ਮੰਤਰਾਲੇ (ਐੱਮ.ਐੱਚ.ਏ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਨਲਾਕ 4.0 ਦੇ ਦਿਸ਼ਾ-ਨਿਰਦੇਸ਼ਾਂ ਵਿਚ ਅੰਸ਼ਿਕ ਸੋਧ ਕਰਦਿਆਂ ਪੰਜਾਬ ਸਰਕਾਰ ਨੇ ਐਤਵਾਰ ਨੂੰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਖੇਤਰਾਂ ਵਿਚ ਸਵੈ-ਇੱਛਾ ਦੇ ਆਧਾਰ 'ਤੇ ਅਧਿਆਪਕਾਂ ਤੋਂ ਸੇਧ ਲੈਣ ਲਈ ਆਪਣੇ ਸਕੂਲ ਜਾਣ ਦੀ ਆਗਿਆ ਦਿੱਤੀ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ 8 ਸਤੰਬਰ, 2020 ਨੂੰ ਜਾਰੀ ਮਿਆਰੀ ਸੰਚਾਲਨ ਪ੍ਰਕਿਰਿਆ (ਐੱਸ.ਓ. ਪੀਜ਼) ਮੁਤਾਬਕ 21 ਸਤੰਬਰ ਤੋਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ/ਸਰਪ੍ਰਸਤਾਂ ਦੀ ਲਿਖਤੀ ਸਹਿਮਤੀ ਬਾਅਦ ਹੀ ਇਹ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :  'ਆਪ' ਦੇ ਚਾਰ ਬਾਗੀ ਵਿਧਾਇਕਾਂ ਨੇ ਘੜੀ ਨਵੀਂ ਵਿਉਂਤ, ਲਿਆ ਵੱਡਾ ਫ਼ੈਸਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਗ੍ਰਹਿ ਵਿਭਾਗ ਨੇ ਰਾਸ਼ਟਰੀ ਹੁਨਰ ਸਿਖਲਾਈ ਸੰਸਥਾਵਾਂ, ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.), ਕੌਮੀ ਹੁਨਰ ਵਿਕਾਸ ਨਿਗਮ ਜਾਂ ਰਾਜ ਹੁਨਰ ਵਿਕਾਸ ਮਿਸ਼ਨ ਜਾਂ ਭਾਰਤ ਸਰਕਾਰ ਦੇ ਹੋਰ ਮੰਤਰਾਲੇ ਜਾਂ ਰਾਜ ਸਰਕਾਰਾਂ ਤਹਿਤ ਰਜਿਸਟਰਡ ਥੋੜੇ ਸਮੇਂ ਸਿਖਲਾਈ ਕੇਂਦਰਾਂ ਵਿਚ ਹੁਨਰ ਜਾਂ ਉੱਦਮੀ ਸਿਖਲਾਈ ਦੀ ਆਗਿਆ ਦੇਣ ਸਬੰਧੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ :  ਕਿਸਾਨਾਂ ਨੂੰ ਇਨਸਾਫ਼ ਦਿਵਾਉਣ 'ਚ ਨਾਕਾਮ ਰਹੀ, ਮੈਨੂੰ ਮੁਆਫ਼ ਕਰ ਦਿਓ : ਹਰਸਿਮਰਤ

ਇਸੇ ਤਰ੍ਹਾਂ ਨੈਸ਼ਨਲ ਇੰਸਟੀਟਿਊਟ ਫਾਰ ਇੰਟਰਪ੍ਰਨਿਉਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟਜ਼ (ਐਨ. ਆਈ. ਈ. ਐੱਸ. ਬੀ. ਯੂ. ਡੀ.), ਇੰਡੀਅਨ ਇੰਸਟੀਟਿਊਟ ਆਫ ਇੰਟਰਪ੍ਰਨਿਉਰਸ਼ਿਪ (ਆਈ.ਆਈ.ਈ) ਅਤੇ ਉਨ੍ਹਾਂ ਦੇ ਸਿਖਲਾਈ ਦੇਣ ਵਾਲਿਆਂ ਨੂੰ 21 ਸਤੰਬਰ ਤੋਂ ਆਪਣੀਆਂ ਗਤੀਵਿਧੀਆਂ ਲਈ ਨਿਰਧਾਰਤ ਐੱਸ. ਓ. ਪੀਜ਼. ਦੀ ਸਖ਼ਤੀ ਨਾਲ ਪਾਲਣ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ 29 ਅਗਸਤ ਨੂੰ ਗ੍ਰਹਿ ਮੰਤਰਾਲੇ ਵਲੋਂ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ 9 ਸਤੰਬਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸ਼ਹਿਰੀ ਖੇਤਰਾਂ ਵਿਚ ਐਤਵਾਰ ਦੇ ਕਰਫਿਊ ਸਮੇਤ ਵਾਧੂ ਪਾਬੰਦੀਆਂ ਲਾਗੂ ਰਹਿਣਗੀਆਂ।

ਇਹ ਵੀ ਪੜ੍ਹੋ :  ਹਰਸਿਮਰਤ ਦੇ ਅਸਤੀਫ਼ੇ 'ਤੇ ਪ੍ਰਕਾਸ਼ ਸਿੰਘ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ


Gurminder Singh

Content Editor

Related News