ਪੰਜਾਬ ਸਰਕਾਰ ਵੱਲੋਂ ''ਅਧਿਆਪਕ ਰਾਸ਼ਟਰੀ ਐਵਾਰਡ'' ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

Wednesday, Jul 08, 2020 - 05:56 PM (IST)

ਪੰਜਾਬ ਸਰਕਾਰ ਵੱਲੋਂ ''ਅਧਿਆਪਕ ਰਾਸ਼ਟਰੀ ਐਵਾਰਡ'' ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ— ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2019 ਵਾਸਤੇ ਆਨਲਾਈਨ ਅਪਲਾਈ ਕਰਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ (ਸੈ.ਸਿ.)  ਸੁਖਜੀਤ ਪਾਲ ਸਿੰਘ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ http://mhrd.gov.in  ਅਤੇ http://nationalawardstoteachers.mhrd.gov.in 'ਤੇ 11 ਜੁਲਾਈ 2020 ਤੱਕ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ।

ਇਹ ਵੀ ਪੜ੍ਹੋ: 10 ਸਾਲ ਦੀ ਉਮਰ 'ਚ ਮਾਰੀਆਂ ਵੱਡੀਆਂ ਮੱਲਾਂ, ਲਾਂਚ ਕੀਤੀ 'ਮਿਸ਼ਨ ਫਤਿਹ' ਨਾਂ ਦੀ ਵੈੱਬਸਾਈਟ

ਬੁਲਾਰੇ ਅਨੁਸਾਰ ਇਸ ਐਵਾਰਡ ਦੇ ਮੁਲੰਕਣ ਲਈ ਹਰ ਜ਼ਿਲ੍ਹੇ 'ਚ ਜ਼ਿਲ੍ਹਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲ੍ਹਾ ਚੋਣ ਕਮੇਟੀ 3 ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2020 ਤੱਕ ਭੇਜੇਗੀ। ਇਸ ਦੇ ਨਾਲ ਹੀ ਸ਼ਾਰਟ ਲਿਸਟ ਕੀਤੇ ਉਮੀਦਵਾਰਾਂ ਦਾ ਵਿਜੀਲੈਂਸ ਕਲੀਅਰੈਂਸ ਵਿਵਹਾਰ ਅਤੇ ਆਚਰਣ ਸਰਟੀਫਿਕੇਟੇ ਵੀ ਦੇਣਾ ਹੋਵੇਗਾ। ਇਹ ਐੱਮ. ਐੱਚ. ਆਰ. ਡੀ. ਦੀ ਸੋਧੀ ਗਾਈਡ ਲਾਈਨ ਅਨੁਸਾਰ ਆਨ ਲਾਈਨ ਪੋਰਟਲ ਤੋਂ ਪ੍ਰਿੰਟ ਆਊਟ ਕੀਤਾ ਜਾਵੇਗਾ ਅਤੇ ਉਸ ਸਰਟੀਫਿਕੇਟ 'ਤੇ ਸਮੂਹ ਮੈਂਬਰਾਂ ਵੱਲੋਂ ਹਸਤਾਖਰ ਕਰਨ ਤੋਂ ਬਾਅਦ ਮੁੜ ਪੋਰਟਲ 'ਤੇ ਅਪਲੋਡ ਕੀਤਾ ਜਾਵੇਗਾ।

ਇਹ ਵੀ ਪੜ੍ਹੋ:  ਬਰਾਤ ਬੂਹੇ 'ਤੇ ਪੁੱਜਣ ਸਮੇਂ ਲਾੜੀ ਹੋਈ ਘਰੋਂ ਫ਼ਰਾਰ, ਟੁੱਟੇ ਲਾੜੇ ਦੇ ਸਾਰੇ ਸੁਫ਼ਨੇ

ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨ੍ਹਾਂ ਤੋਂ ਇਲਾਵਾ ਇਸ ਕਮੇਟੀ 'ਚ ਕੇਂਦਰ ਸਰਕਾਰ ਦਾ ਇਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐੱਸ. ਸੀ. ਈ. ਆਰ. ਟੀ. (ਮੈਂਬਰ) ਅਤੇ ਸੂਬਾਈ ਐੱਮ. ਆਈ. ਐੱਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ। ਇਹ ਸੂਬਾਈ ਚੋਣ ਕਮੇਟੀ 6 ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 31 ਜੁਲਾਈ 2020 ਤੱਕ ਭੇਜੇਗੀ।
ਇਹ ਵੀ ਪੜ੍ਹੋ:  ਪੰਜਾਬ ਸਰਕਾਰ ਦੇ ਸ਼ਗਨ ਦਾ ਇੰਤਜ਼ਾਰ ਕਰ ਰਹੀਆਂ ਨੇ ਜਲੰਧਰ ਜ਼ਿਲ੍ਹੇ ਦੀਆਂ 2074 ਲਾੜੀਆਂ


author

shivani attri

Content Editor

Related News