ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

Thursday, Feb 10, 2022 - 06:14 PM (IST)

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ, 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਚੋਣ ਮੈਦਾਨ ’ਚ ਉੱਤਰੀ ਨਵਜੋਤ ਸਿੱਧੂ ਦੀ ਧੀ ਰਾਬੀਆ, ਪਹਿਲੀ ਵਾਰ ਬਿਕਰਮ ਮਜੀਠੀਆ ’ਤੇ ਬੋਲਿਆ ਵੱਡਾ ਹਮਲਾ

ਦੱਸਣਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ ਵੀਰਵਾਰ ਨੂੰ ਐਲਾਨਿਆ ਜਾਵੇਗਾ। ਇਸ ਵਾਰ ਪੰਜਾਬ ਵਿਚ 20275066 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਚੋਣਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕੀਤੀ ਵੀਡੀਓ, ਆਪਣੇ ਸਿਆਸੀ ਕਰੀਅਰ ਦਾ ਦੱਸਿਆ ‘ਲੇਖਾ ਜੋਖਾ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News