ਪੰਜਾਬ ਸਰਕਾਰ ਦਾ ਵੱਡਾ ਕਦਮ, ਏ. ਡੀ. ਜੀ. ਪੀ. ਜੇਲ੍ਹ ਦੀ ਬਦਲੀ

Saturday, Apr 08, 2023 - 06:26 PM (IST)

ਪੰਜਾਬ ਸਰਕਾਰ ਦਾ ਵੱਡਾ ਕਦਮ, ਏ. ਡੀ. ਜੀ. ਪੀ. ਜੇਲ੍ਹ ਦੀ ਬਦਲੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੁਲਸ ਪ੍ਰਸ਼ਾਸਨ ਵਿਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਆਈ. ਪੀ. ਐੱਸ. ਅਧਿਕਾਰੀ ਏ. ਡੀ. ਜੀ. ਪੀ. ਜੇਲ੍ਹ ਬੀ ਚੰਦਰ ਸ਼ੇਖਰ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਆਈ. ਪੀ. ਐੱਸ. ਅਧਿਕਾਰੀ ਏ. ਡੀ. ਜੀ. ਪੀ. ਅਰੁਣ ਪਾਲ ਸਿੰਘ ਨੂੰ ਏ. ਡੀ. ਜੀ. ਪੀ. ਜੇਲ੍ਹ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ

ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਕਾਰਜਭਾਰ ਸੰਭਾਲ ਰਹੇ ਬੀ. ਚੰਦਰਸ਼ੇਖਰ ਹੁਣ ਡੀ. ਜੀ. ਪੀ. ਪੰਜਾਬ ਨੂੰ ਰਿਪੋਰਟ ਕਰਨਗੇ। ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ। ਗੌਰਤਲਬ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਨਸ਼ੀਲੇ ਪਦਾਰਥ ਫੜੇ ਜਾਣ ਅਤੇ ਗੈਂਗਟਸਰ ਦਾ ਇੰਟਰਵਿਊ ਜਨਤਕ ਹੋਇਆ ਸੀ। ਹਾਲਾਂਕਿ ਡੀ. ਜੀ. ਪੀ. ਨੇ ਗੈਂਗਸਟਰ ਦੇ ਇੰਟਰਵਿਊ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਕੀਤੇ ਜਾਣ ਤੋਂ ਸਾਫ਼ ਇਨਕਾਰ ਕੀਤਾ ਸੀ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਗਏ ਅਤੇ ਜਾਂਚ ਕੀਤੀ ਜਾ ਰਹੀ ਹੈ। ਏ. ਡੀ. ਜੀ. ਪੀ. ਜੇਲ੍ਹ ਦੇ ਟ੍ਰਾਂਸਫਰ ਨੂੰ ਇਨ੍ਹਾਂ ਮਾਮਲਿਆਂ ਨਾਲ ਵੀ ਜੋੜ ਕੇ ਦੇਖਿਆ ਜਾ ਸਕਦਾ ਹੈ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 


author

Gurminder Singh

Content Editor

Related News