ਪੰਜਾਬ ਸਰਕਾਰ ਨੂੰ ਕਸੂਤਾ ਫਸਾਉਣ ਵਾਲੇ ਬੀ.ਡੀ.ਪੀ.ਓ ਦਾ ਮੁੱਖ ਮੰਤਰੀ ਨੇ ਕੀਤਾ ਤਬਾਦਲਾ

Saturday, Sep 19, 2020 - 08:25 PM (IST)

ਪੰਜਾਬ ਸਰਕਾਰ ਨੂੰ ਕਸੂਤਾ ਫਸਾਉਣ ਵਾਲੇ ਬੀ.ਡੀ.ਪੀ.ਓ ਦਾ ਮੁੱਖ ਮੰਤਰੀ ਨੇ ਕੀਤਾ ਤਬਾਦਲਾ

ਮਾਨਸਾ,(ਸੰਦੀਪ ਮਿੱਤਲ)-ਪੰਚਾਇਤਾਂ ਨੂੰ ਪੱਤਰ ਜਾਰੀ ਕਰਕੇ ਕੇਂਦਰ ਵਲੋਂ ਜਾਰੀ ਕੀਤੇ ਆਰਡੀਨੈਂਸ ਖਿਲਾਫ਼ ਧਰਨੇ ਲਗਾਉਣ ਲਈ ਉਕਸਾਉਣ ਦੇ ਸਬੰਧ ਵਿਚ ਸਰਦੂਲਗੜ੍ਹ ਦੇ ਬੀ.ਡੀ.ਪੀ.ਓ ਮੇਜਰ ਸਿੰਘ ਖਿਲਾਫ਼ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਦਾ ਤਬਾਦਲਾ ਮੁੱਖ ਦਫ਼ਤਰ ਵਿਖੇ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ।

ਜਾਣਕਾਰੀ ਮੁਤਾਬਕ ਬੀ. ਡੀ. ਪੀ. ਓ. ਵਲੋਂ ਜਾਰੀ ਕੀਤੇ ਪੱਤਰ 'ਚ ਦਾਅਵਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ 21 ਸਤੰਬਰ ਨੂੰ ਕਿਸਾਨ ਧਰਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਜਿਸ ਤਹਿਤ ਉਨ੍ਹਾਂ ਆਪਣੇ ਬਲਾਕ ਅਧੀਨ ਸਮੂਹ ਪੰਚਾਇਤ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਸਾਰੇ ਸਰਪੰਚਾਂ ਨੂੰ ਇਨ੍ਹਾਂ ਧਰਨਿਆਂ 'ਚ ਸ਼ਾਮਲ ਹੋਣ ਲਈ ਕਹਿ ਦਿੱਤਾ। ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਦੇ ਵੀ ਖੇਤੀ ਆਰਡੀਨੈਂਸਾਂ ਖਿਲਾਫ ਅਜਿਹੇ ਧਰਨਿਆਂ ਦੀ ਯੋਜਨਾ ਨਹੀਂ ਉਲੀਕੀ ਅਤੇ ਨਾ ਹੀ ਬੀ.ਡੀ.ਪੀ.ਓ. ਨੂੰ ਪੱਤਰ ਜਾਰੀ ਕਰਨ ਲਈ ਕਿਹਾ। ਜਿਸ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੀ.ਡੀ.ਪੀ.ਓ ਮੇਜਰ ਸਿੰਘ ਖਿਲਾਫ਼ ਤੁਰੰਤ ਐਕਸ਼ਨ ਲੈਂਦਿਆਂ ਉਨ੍ਹਾਂ ਦਾ ਤਬਾਦਲਾ ਮੁੱਖ ਦਫ਼ਤਰ ਵਿਖੇ ਕਰਨ ਅਤੇ ਜਾਰੀ ਕੀਤੇ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਅਤੇ ਇਸ ਗਲਤ ਸੰਚਾਰ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਆਖਿਆ ਹੈ।

 


author

Deepak Kumar

Content Editor

Related News