ਸੂਬੇ ਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇਹ ਐਲਾਨ
Friday, Jun 16, 2023 - 06:43 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਜਨਤਾ ਲਈ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਮਾਨ ਸਰਕਾਰ ਵਲੋਂ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਮਾਨ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸੂਬੇ ’ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਲੈ ਕੇ ਖਾਸ ਤੌਰ ’ਤੇ ਚਰਚਾ ਹੋਈ।
ਇਹ ਵੀ ਪੜ੍ਹੋ : ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ
ਮਾਨ ਨੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ’ਚ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਜਾ ਰਹੇ ਹਾਂ ਜੋ ਕਿ ਆਧੁਨਿਕ ਤਕਨੀਕ ਨਾਲ ਲੈਸ ਹੋਣਗੇ ਅਤੇ ਵਿਭਾਗ ਨੂੰ ਅਗਲੇ ਕੁੱਝ ਮਹੀਨਿਆਂ ’ਚ ਹੀ ਇਹ ਸੈਂਟਰ ਲੋਕਾਂ ਨੂੰ ਸਮਰਪਿਤ ਕਰਨ ਨੂੰ ਕਿਹਾ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣੀਆਂ ਸਾਡੀ ਗਾਰੰਟੀ ਹੈ ਜੋ ਅਸੀਂ ਪੂਰੀ ਕਰ ਰਹੇ ਹਾਂ।
ਇਹ ਵੀ ਪੜ੍ਹੋ : ਸੂਬੇ ਦੇ ਪਿੰਡਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani