ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ, ਇਨ੍ਹਾਂ ਬੱਚਿਆਂ ਨੂੰ ਹੋਵੇਗਾ ਲਾਭ

Monday, Nov 03, 2025 - 05:43 PM (IST)

ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ, ਇਨ੍ਹਾਂ ਬੱਚਿਆਂ ਨੂੰ ਹੋਵੇਗਾ ਲਾਭ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਭਰ ਦੇ ਆਸ਼ਰਿਤ ਬੱਚਿਆਂ ਨੂੰ ਹੁਣ ਤੱਕ ਕੁੱਲ 242.77 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਉਨ੍ਹਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਮਾਤਾ-ਪਿਤਾ ਵਿਚੋਂ ਕੋਈ ਇਕ ਜਾਂ ਦੋਵਾਂ ਦਾ ਦੇਹਾਂਤ ਹੋ ਚੁੱਕਾ ਹੈ ਜਾਂ ਜਿਨ੍ਹਾਂ ਦੇ ਪਰਿਵਾਰ ਬਹੁਤ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ : ਖੇਤਾਂ 'ਚ ਜਾ ਕੇ ਮਾਰੇ ਲਲਕਾਰੇ, ਦੇਖਦਿਆਂ ਹੀ ਦੇਖਦਿਆਂ ਚਾਕੂ ਮਾਰ-ਮਾਰ ਵਿੰਨ੍ਹ ਦਿੱਤਾ ਮੁੰਡਾ

ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 2025–26 ਲਈ ਇਸ ਸਕੀਮ ਹੇਠ 410 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਸਮੇਂ ਸੂਬੇ ਦੇ 2,32,290 ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ, ਚੰਗੀ ਪਰਵਰਿਸ਼ ਹਾਸਲ ਕਰ ਰਹੇ ਹਨ ਅਤੇ ਜੀਵਨ ਦੇ ਮਿਆਰ ਵਿਚ ਸੁਧਾਰ ਆ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾ ਰਹੀ ਇਹ ਲਗਾਤਾਰ ਸਹਾਇਤਾ ਸਮਾਜ ਦੇ ਸਭ ਤੋਂ ਨਾਜ਼ੁਕ ਵਰਗਾਂ ਪ੍ਰਤੀ ਉਸਦੀ ਸੰਵੇਦਨਸ਼ੀਲਤਾ ਤੇ ਮਨੁੱਖਤਾ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ

ਮੰਤਰੀ ਨੇ ਹੋਰ ਦੱਸਿਆ ਕਿ ਵਿਭਾਗ ਆਸ਼ਰਿਤ ਬੱਚਿਆਂ ਲਈ ਇਕੱਠੇ ਵਿਕਾਸ ਪ੍ਰੋਗਰਾਮਾਂ ’ਤੇ ਵੀ ਕੰਮ ਕਰ ਰਿਹਾ ਹੈ, ਜਿਵੇਂ ਕਿ ਸਕਿਲ ਡਿਵੈਲਪਮੈਂਟ, ਕਾਊਂਸਲਿੰਗ ਤੇ ਸਿੱਖਿਆ ਸਹਾਇਤਾ, ਤਾਂ ਜੋ ਉਹ ਵੱਡੇ ਹੋ ਕੇ ਆਤਮਨਿਰਭਰ ਜੀਵਨ ਬਤੀਤ ਕਰ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਹਰ ਬੱਚੇ ਨੂੰ ਆਤਮਵਿਸ਼ਵਾਸੀ ਤੇ ਯੋਗ ਨਾਗਰਿਕ ਵਜੋਂ ਤਿਆਰ ਕਰਨਾ ਹੈ।

ਇਹ ਵੀ ਪੜ੍ਹੋ : ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ, ਵੱਡੀ ਗਿਣਤੀ 'ਚ ਲੱਗ ਗਈ ਫੋਰਸ


author

Gurminder Singh

Content Editor

Related News