26 ਜਨਵਰੀ ਹਿੰਸਾ ਤੋਂ ਬਾਅਦ ਦਿੱਲੀ ਦੀਆਂ ਜੇਲਾਂ ''ਚ ਬੰਦ ਕਿਸਾਨਾਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
Sunday, Jan 31, 2021 - 10:15 PM (IST)
ਚੰਡੀਗੜ੍ਹ - ਪੰਜਾਬ ਸਰਕਾਰ ਨੇ 26 ਜਨਵਰੀ ਦੌਰਾਨ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਕਿਸਾਨਾਂ ਦੇ ਕੇਸ ਲਡ਼ਨ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਜੇਲ ਮੰਤਰੀ ਸੁਖਿਜੰਦਰ ਸਿੰਘ ਰੰਧਾਵਾ ਨੇ ਕੀਤਾ ਹੈ। ਇਸ ਤੋਂ ਇਲਾਵਾ ਰੰਧਾਵਾ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਪਿਛੋਂ ਲਾਪਤਾ ਹੋਏ ਨੌਜਵਾਨਾਂ ਦਾ ਪਤਾ ਲਾਉਣ ਲਈ ਵੀ ਸਰਕਾਰ ਯਤਨ ਕਰੇਗਾ, ਉਨ੍ਹਾਂ ਕਿਹਾ ਕਿ ਇਸ ਬਾਬਤ ਸਰਕਾਰ ਬਕਾਇਦਾ ਹੈਲਪ ਲਾਈਨ ਨੰਬਰ ਵੀ ਜਾਰੀ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿੰਘ ਬਾਰਡਰ ’ਤੇ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਮਾਂ ਆਈ ਸਾਹਮਣੇ, ਹੰਝੂਆਂ ਨਾਲ ਬਿਆਨ ਕੀਤਾ ਦਰਦ
ਸੁਖਜਿੰਦਰ ਰੰਧਾਵਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਹੁਣ ਤੱਕ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੀਆਂ ਜੇਲ੍ਹਾਂ 'ਚ ਕਰੀਬ 65 ਤੋਂ 70 ਕਿਸਾਨ ਬੰਦ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ ਵੰਗਾਰੀ ਮੋਦੀ ਸਰਕਾਰ, ਸ਼ਾਇਰਾਨਾ ਅੰਦਾਜ਼ ’ਚ ਆਖ ਦਿੱਤੀ ਵੱਡੀ ਗੱਲ