ਅਹਿਮ ਖ਼ਬਰ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਇਸ਼ਤਿਹਾਰ ਜਾਰੀ

Sunday, Jun 13, 2021 - 10:10 PM (IST)

ਅਹਿਮ ਖ਼ਬਰ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, ਇਸ਼ਤਿਹਾਰ ਜਾਰੀ

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ਹੈ। ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਕਾਂਗਰਸ ਦੇ ਕਲੇਸ਼ ਵਿਚਾਲੇ ਫੂਲਕਾ ਨੇ ਲਿਖੀ ਨਵਜੋਤ ਸਿੱਧੂ ਨੂੰ ਚਿੱਠੀ, ਕੀਤੀ ਇਹ ਵੱਡੀ ਮੰਗ

ਇਸੇ ਕੜੀ ਵਿਚ ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਨ੍ਹਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ।

ਇਹ ਵੀ ਪੜ੍ਹੋ : ਗਠਜੋੜ ਤਕ ਸੀਮਤ ਨਹੀਂ ਸ਼੍ਰੋਮਣੀ ਅਕਾਲੀ ਦਲ, ਸੱਤਾ ਪ੍ਰਾਪਤੀ ਲਈ ਮਹਾਗਠਜੋੜ ਦਾ ਲੱਭਿਆ ਜਾ ਰਿਹੈ ਫਾਰਮੂਲਾ

ਬਹਿਲ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਭਰਤੀਆਂ ਲਈ ਬੋਰਡ ਵਲੋਂ ਭਰਤੀ ਵਿਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਕਾਲੀ-ਬਸਪਾ ਗਠਜੋੜ ਦੌਰਾਨ ਵੱਡੀ ਖ਼ਬਰ, ਇਨ੍ਹਾਂ 20 ਸੀਟਾਂ ’ਤੇ ਚੋਣ ਲੜੇਗੀ ਬਹੁਜਨ ਸਮਾਜ ਪਾਰਟੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News