ਪੰਜਾਬ ’ਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
Friday, Jul 08, 2022 - 06:15 PM (IST)
ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਬਣਾਏ ਜਾਣ ਦੀਆਂ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਦਾ ਪੰਜਾਬ ਸਰਕਾਰ ਨੇ ਖੰਡਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਵਿਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਮਨਘੜਤ, ਉਕਸਾਊ ਅਤੇ ਨਿਰਆਧਾਰ ਹਨ। ਬੁਲਾਰੇ ਨੇ ਮੀਡੀਆ ਨੂੰ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ। ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਜਾਣੋ ਕੌਣ ਹੈ ਉਹ ਕੁੜੀ ਜਿਸ ਨਾਲ ਭਗਵੰਤ ਮਾਨ ਲੈਣਗੇ ਫੇਰੇ, ਕਿੱਥੇ ਹੋਵੇਗਾ ਵਿਆਹ, ਕੌਣ ਹੋਵੇਗਾ ਸ਼ਾਮਲ
ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਕੁੱਝ ਪੋਸਟਾਂ ਵਾਇਰਲ ਹੋ ਰਹੀਆਂ ਸਨ, ਜਿਸ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਦਾ ਉੱਪ ਮੁੱਖ ਮੰਤਰੀ ਬਣਾਏ ਜਾਣ ਬਾਰੇ ਲਿਖਿਆ ਗਿਆ ਸੀ ਅਤੇ ਆਖਿਆ ਗਿਆ ਸੀ ਕਿ ਜਲਦੀ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ। ਇਸ ’ਤੇ ਪੰਜਾਬ ਸਰਕਾਰ ਨੇ ਇਨ੍ਹਾਂ ਅਫਵਾਹਾਂ ਦਾ ਖੰਡਨ ਕਰਦਿਆਂ ਇਨ੍ਹਾਂ ਨੂੰ ਨਿਰਆਧਾਰ ਤੇ ਮਨਘੜਤ ਦੱਸਿਆ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਅਹਿਮ ਖ਼ਬਰ, ਸ਼ੂਟਰਾਂ ਨੂੰ ਲੈ ਕੇ ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੁਲਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।