ਪੰਜਾਬ ਸਰਕਾਰ ਨੇ ਖਿੱਚੀ 962 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਤੋਂ ਰੁਜ਼ਗਾਰ ਖੋਹਣ ਦੀ ਤਿਆਰੀ : ਡਾ. ਰਾਵਿੰਦਰ

10/22/2021 5:17:54 PM

ਹੁਸ਼ਿਆਰਪੁਰ : ਸੂਬੇ ਦੇ ਸਰਕਾਰੀ ਕਾਲਜਾਂ ਨੂੰ 18-20 ਸਾਲਾਂ ਤੋਂ ਚਲਾ ਰਹੀ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਰੁਜ਼ਗਾਰ ਖੋਹਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੋਈ ਫਿਰਦੀ ਹੈ। ਇਕ ਪਾਸੇ ਘਰ-ਘਰ ਰੁਜ਼ਗਾਰ ਦੇਣ ਦਾ ਨਾਅਰਾ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਧੱਕੇ ਖਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਜਿਹੜੇ ਨੌਜਵਾਨ ਮੁਲਾਜ਼ਮ ਸਰਕਾਰੀ ਕਾਲਜਾਂ ਵਿਚ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰਕੇ ਸਰਕਾਰੀ ਕਾਲਜਾਂ ਨੂੰ ਸਾਂਭੀ ਬੈਠੇ ਸਨ, ਉਨ੍ਹਾਂ ਨੂੰ ਵੀ ਰੁਜ਼ਗਾਰ ਤੋਂ ਵਾਝਾਂ ਕਰਨ ਲਈ ਸਰਾਕਾਰੀ ਕਾਲਜਾਂ ਵਿਚ ਨਵੀਆਂ ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸ਼ੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ 48 ਸਰਕਾਰੀ ਕਾਲਜਾਂ ਵਿਚ 1873 ਅਸਾਮੀਆਂ ਹਨ, ਜਿਨ੍ਹਾਂ ਵਿਚੋਂ 962 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਕਰ ਰਹੇ ਹਨ ਜਦਕਿ 400 ਦੇ ਕਰੀਬ ਮਨਜ਼ੂਰ ਸ਼ੁਦਾ ਅਸਾਮੀਆਂ ਖਾਲ੍ਹੀ ਪਈਆਂ ਹਨ ਅਤੇ ਨਵੇਂ ਖੋਲ੍ਹੇ ਸਰਕਾਰੀ ਕਾਲਜਾਂ ਵਿਚ ਵੀ 160 ਅਸਾਮੀਆਂ ਖਾਲ੍ਹੀ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਸਲ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਚਾਹੁੰਦੀ ਹੈ ਤਾਂ ਉਹ ਨਿਰੋਲ ਖਾਲ੍ਹੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰੇ ਜਿਨ੍ਹਾਂ ’ਤੇ ਕੋਈ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਕੰਮ ਨਹੀਂ ਕਰ ਰਿਹਾ।

ਉਨ੍ਹਾਂ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਸਰਕਾਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆ ਤੋਂ ਪੀ.ਟੀ.ਏ ਫੰਡ ਉਗਰਾਹ ਕੇ ਸਰਕਾਰੀ ਕਾਲਜਾਂ ’ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਤਨਖਾਹ ਦਿੱਤੀ ਹੈ ਜਿਸ ਨਾਲ ਬਹੁਤ ਸਾਰੇ ਗਰੀਬ ਵਿਦਿਆਰਥੀ ਪੀ.ਟੀ.ਏ ਫੰਡਾਂ ਦਾ ਬੋਝ ਨਾ ਝੱਲਣ ਕਰਕੇ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਝੇ ਰਹਿ ਗਏ। ਇਨ੍ਹਾਂ ਨਵੀਆਂ ਅਸਾਮੀਆਂ ਦੇ ਖ਼ਿਲਾਫ਼ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਦੇ ਕੰਮ ਕਾਰ ਠੱਪ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ। ਐਮ ਆਰ ਪੀਡੀ ਸਰਕਾਰੀ ਕਾਲਜ ਤਲਵਾੜਾ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਪ੍ਰੋ. ਅਜੇ ਕੁਮਾਰ ਅਰਸ਼, ਪ੍ਰੋ. ਅਕਬਾਲ ਸਿੰਘ, ਪ੍ਰੋ. ਦਲਵਿੰਦਰਪਾਲ ਸਿੰਘ, ਪ੍ਰੋ. ਜਤਿੰਦਰ ਕੁਮਾਰ, , ਪ੍ਰੋ. ਰੁਪਾਲੀ ਵਰਮਾ, , ਪ੍ਰੋ. ਨੀਤਿਕਾ, ਪ੍ਰੋ. ਰਣਜੀਤ ਸਿੰਘ, ਪ੍ਰੋ. ਮੁਨੀਸ਼ ਕਸ਼ਿਯਪ, ਪ੍ਰੋ. ਜਸਮੀਤ ਕੌਰ, ਪ੍ਰੋ. ਰੀਨਾ ਰਾਣੀ , ਪ੍ਰੋ. ਸੀਮਾ ਸ਼ਰਮਾ, ਪ੍ਰੋ. ਜੀਵਨ ਜੋਤੀ , ਪ੍ਰੋ. ਸੁਸ਼ਮਾ ਕੁਮਾਰੀ, ਪ੍ਰੋ. ਸੁਮਨ ਬਾਲਾ, ਪ੍ਰੋ. ਗੁਰਮੀਤ ਕੌਰ, ਪ੍ਰੋ. ਸੁਮਨ ਸੂਦਨ, ਪ੍ਰੋ. ਨੀਨਾ ਭਾਰਦਵਾਜ ਨੇ ਕਿਹਾ ਕਿ ਜੇਕਰ ਸਰਕਾਰ ਨੇ 962 ਪਰਿਵਾਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਸਰਕਾਰੀ ਖਜ਼ਾਨੇ ਵਿਚੋਂ 56100 ਰੁਪਏ ਦੇਣ ਦਾ ਐਲਾਨ ਜਲਦ ਨਾ ਕੀਤਾ ਤਾਂ ਉਹ ਪਰਿਵਾਰਾਂ, ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨਗੀਆਂ।


Gurminder Singh

Content Editor

Related News