ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ: ਡਿਪਟੀ ਕਮਿਸ਼ਨਰ

08/06/2020 4:24:39 PM

ਸੰਗਰੂਰ (ਸਿੰਗਲਾ):15 ਅਗਸਤ 2020 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨਮੋਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਣ ਵਾਲੀਆਂ ਗਾਈਡਲਾਈਨਜ਼ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਜਾਵੇਗਾ ਤੇ ਇਸ ਲਈ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਕੌਮੀ ਝੰਡੇ ਦੀ ਰਸਮ ਪੁਲਸ ਲਾਈਨ ਸੰਗਰੂਰ ਵਿਖੇ ਕੀਤੀ ਜਾਵੇਗੀ ਅਤੇ ਸ਼ਹੀਦੀ ਸਮਾਰਕ ਵਿਖੇ ਰੀਥ ਚੜ੍ਹਾਉਣ ਦੀ ਰਸਮ ਪੁਲਸ ਲਾਈਨ ਵਿਖੇ ਨਿਭਾਈ ਜਾਵੇਗੀ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
 

ਉਨ੍ਹਾਂ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਦੀਆਂ ਲਗਾਈਆਂ ਗਈਆਂ ਡਿਊਟੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ ਦੇ ਆਲੇ-ਦੁਆਲੇ ਅਤੇ ਵਿਸ਼ੇਸ਼ ਕਰਕੇ ਸਮਾਰੋਹ ਵਾਲੇ ਸਥਾਨ 'ਤੇ ਵਧੀਆ ਢੰਗ ਨਾਲ ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਪੁਲਸ ਲਾਈਨ ਸਟੇਡੀਅਮ ਸਮਾਰੋਹ ਵਾਲੇ ਸਥਾਨ ਤੇ ਰੰਗ-ਰੋਗਨ, ਲਾਈਟਾਂ, ਨਿਰਵਿਘਨ ਬਿਜਲੀ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ ਸਿਸਟਮ ਆਦਿ ਦੇ ਸਮਾਂ ਰਹਿੰਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ: ਪੋਤੇ ਵਲੋਂ ਦਾਦੀ ਨੂੰ ਘੜੀਸ ਕੇ ਘਰੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ


Shyna

Content Editor

Related News