ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਪੈਰਵੀ ਲਈ 115 ਕਾਨੂੰਨੀ ਮਾਹਿਰਾਂ ਦੀ ਟੀਮ ਕੀਤੀ ਨਿਯੁਕਤ

Sunday, Aug 21, 2022 - 10:49 AM (IST)

ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਪੈਰਵੀ ਲਈ 115 ਕਾਨੂੰਨੀ ਮਾਹਿਰਾਂ ਦੀ ਟੀਮ ਕੀਤੀ ਨਿਯੁਕਤ

ਜਲੰਧਰ (ਨਰਿੰਦਰ ਮੋਹਨ)- ਆਖਿਰ ਇਕ ਮਹੀਨੇ ਦੀ ਉਲਝਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੀ ਕਾਨੂੰਨੀ ਟੀਮ ਦੇ 115 ਮੈਂਬਰਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ 115 ਨਾਵਾਂ ਵਿੱਚੋਂ 13 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 40 ਡਿਪਟੀ ਐਡਵੋਕੇਟ ਜਨਰਲ, 28 ਐਡੀਸ਼ਨਲ ਐਡਵੋਕੇਟ ਜਨਰਲ ਅਤੇ 65 ਅਸਿਸਟੈਂਟ ਐਡਵੋਕੇਟ ਜਨਰਲ ਹਨ।
ਸਾਰੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਕਾਨੂੰਨੀ ਮਾਹਿਰਾਂ ਦੀ ਇਹ ਟੀਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਕੇਸਾਂ ਦੀ ਨੁਮਾਇੰਦਗੀ ਕਰੇਗੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਕਾਨੂੰਨੀ ਮਾਹਿਰਾਂ ਦੀ ਪੁਰਾਣੀ ਟੀਮ ਹੀ ਉਨ੍ਹਾਂ ਨਾਲ ਚੱਲ ਰਹੀ ਸੀ।

ਇਹ ਵੀ ਪੜ੍ਹੋ: ਜਲੰਧਰ ’ਚ ਫਰੈਸ਼ ਬਾਈਟ ਵਾਲੇ ਪਿੱਜ਼ਾ ਕਪਲ ਦਾ ਪੈ ਗਿਆ ਰੌਲਾ, ਲੋਕਾਂ ਨੇ ਘੇਰੀ ਦੁਕਾਨ

ਅਨਮੋਲ ਰਤਨ ਸਿੱਧੂ ਦੇ ਅਹੁਦਾ ਛੱਡਣ ਤੋਂ ਬਾਅਦ ਐਡਵੋਕੇਟ ਵਿਪਨ ਘਈ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ। ਉਦੋਂ ਤੋਂ ਹੀ ਕਾਨੂੰਨੀ ਮਾਹਿਰਾਂ ਦੀ ਟੀਮ ਦਾ ਐਲਾਨ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਸਨ। ਇਸ ਲਈ ਪੰਜਾਬ ਸਰਕਾਰ ਨੇ ਕਾਨੂੰਨੀ ਮਾਹਿਰਾਂ ਤੋਂ ਅਰਜ਼ੀਆਂ ਵੀ ਮੰਗੀਆਂ ਸਨ। ਇਨ੍ਹਾਂ ’ਚੋਂ 13 ਸੀਨੀਅਰ ਡਿਪਟੀ ਐਡਵੋਕੇਟ ਜਨਰਲਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚੋਂ ਚੰਡੀਗੜ੍ਹ ਤੋਂ 6, ਹਰਿਆਣਾ ਦੇ ਪੰਚਕੂਲਾ ਤੋਂ ਤਿੰਨ, ਪੰਜਾਬ ਤੋਂ ਤਿੰਨ ਅਤੇ ਦਿੱਲੀ ਤੋਂ ਇਕ ਕਾਨੂੰਨੀ ਮਾਹਿਰ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ 40 ਡਿਪਟੀ ਐਡਵੋਕੇਟ ਜਨਰਲਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ। ਇਨ੍ਹਾਂ ’ਚ ਚੰਡੀਗੜ੍ਹ ਤੋਂ 23, ਪੰਜਾਬ ਤੋਂ 14 ਅਤੇ ਹਰਿਆਣਾ ਦੇ ਪੰਚਕੂਲਾ ਤੋਂ 3 ਵਕੀਲ ਸ਼ਾਮਲ ਹਨ। ਨਿਯੁਕਤ ਕੀਤੇ ਗਏ 28 ਐਡੀਸ਼ਨਲ ਐਡਵੋਕੇਟ ਜਨਰਲਾਂ ਵਿੱਚ ਚੰਡੀਗੜ੍ਹ ਅਤੇ ਪੰਜਾਬ ਦੇ 10-10 ਐਡਵੋਕੇਟ ਸ਼ਾਮਲ ਹਨ। ਸੱਤ ਐਡਵੋਕੇਟ ਹਰਿਆਣਾ ਦੇ ਪੰਚਕੂਲਾ ਤੋਂ ਹਨ ਜਦਕਿ ਇਕ ਐਡਵੋਕੇਟ ਦਿੱਲੀ ਤੋਂ ਹੈ। ਇਸੇ ਤਰ੍ਹਾਂ ਜਿਨ੍ਹਾਂ 65 ਅਸਿਸਟੈਂਟ ਐਡਵੋਕੇਟ ਜਨਰਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ , ਚੋਂ 25 ਐਡਵੋਕੇਟ ਚੰਡੀਗੜ੍ਹ, 37 ਪੰਜਾਬ ਅਤੇ ਤਿੰਨ ਐਡਵੋਕੇਟ ਪੰਚਕੂਲਾ ਦੇ ਹਨ।

ਇਹ ਵੀ ਪੜ੍ਹੋ: ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ

ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਨੇ ਸ਼ਨੀਵਾਰ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ। ਸਾਰੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ ਅਤੇ ਇਕ ਸਾਲ ਲਈ ਹਨ।

ਇਹ ਵੀ ਪੜ੍ਹੋ: ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News