ਪੰਜਾਬ ਸਰਕਾਰ ਵਲੋਂ ਸੂਬੇ ’ਚ ਅੱਜ ਬਾਕੀ ਰਹਿੰਦੇ ਦਿਨ ਦੀ ਛੁੱਟੀ ਦਾ ਐਲਾਨ
Wednesday, May 12, 2021 - 07:02 PM (IST)
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਅੱਜ ਅਕਾਲ ਚਲਾਣੇ ’ਤੇ ਸ਼ੋਕ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ 12 ਮਈ ਨੂੰ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਹੁਣ ਤੋਂ ਬਾਅਦ ਸੂਬੇ ਭਰ ਦੇ ਸਰਕਾਰੀ ਦਫ਼ਤਰ/ਕਾਰਪੋਰੇਸ਼ਨਾਂ/ਬੋਰਡ/ਵਿੱਦਿਅਕ ਸੰਸਥਾਵਾਂ ’ਚ ਛੁੱਟੀ ਲਾਗੂ ਰਹੇਗੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ’ਚ ਕਰਵਟ ਲਵੇਗਾ ਮੌਸਮ, ਹੋਵੇਗੀ ਗੜੇਮਾਰੀ
ਦੱਸਣਯੋਗ ਹੈ ਕਿ ਫਿਰੋਜ਼ਪੁਰ ਦੇ ਜ਼ੀਰਾ ਹਲਕੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ ਮੋਹਾਲੀ ਵਿਖੇ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਪਿਛਲੇ ਕੁੱਝ ਸਮੇਂ ਉਨ੍ਹਾਂ ਦਾ ਬੀਮਾਰੀ ਕਾਰਨ ਇਲਾਜ ਚੱਲ ਰਿਹਾ ਸੀ ਅਤੇ ਅੱਜ ਸਵੇਰੇ 5 ਵਜੇ ਉਨ੍ਹਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ। ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੇਲ੍ਹ ਮੰਤਰੀ, ਸਿਹਤ ਮੰਤਰੀ ਅਤੇ ਕਾਂਗਰਸ ਸਰਕਾਰ ਵਿਚ ਕਿਸਾਨ ਚੇਅਰਮੈਨ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਜੁਰਾਬਾਂ ਵੇਚ ਕੀ ਗੁਜ਼ਾਰਾ ਕਰਨ ਵਾਲੇ ਵੰਸ਼ ਲਈ ਆਈ ਚੰਗੀ ਖ਼ਬਰ, ਕੈਪਟਨ ਦੇ ਐਲਾਨ ਤੋਂ ਬਾਅਦ ਮਿਲਿਆ ਸਹਾਰਾ
ਜਥੇਦਾਰ ਜ਼ੀਰਾ ਟਕਸਾਲੀ ਪਰਿਵਾਰ 'ਚੋਂ ਸੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ 1992 ਅਤੇ 1997 ਦੋ ਵਾਰ ਜ਼ੀਰਾ ਤੋ ਵਿਧਾਇਕ ਬਣੇ ਅਤੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਮੌਕੇ 1997 ਵਿਚ ਜੇਲ੍ਹ ਮੰਤਰੀ, ਸਿਹਤ ਮੰਤਰੀ ਵੀ ਰਹੇ। 2017 ਵਿਚ ਇੰਦਰਜੀਤ ਜ਼ੀਰਾ ਦੇ ਪੁੱਤਰ ਕੁਲਬੀਰ ਸਿੰਘ ਜ਼ੀਰਾ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ ’ਤੇ ਹੁਣ ਵਿਧਾਇਕ ਹਨ। ਜਥੇਦਾਰ ਇੰਦਰਜੀਤ ਜ਼ੀਰਾ ਟਕਸਾਲੀ ਪਰਿਵਾਰ ’ਚੋਂ ਸੀ।