ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਨੀਵਾਰ ਦਾ ਲਾਕਡਾਊਨ ਹਟਾਇਆ, ਵਿਆਹ ਸਮਾਗਮ ਨੂੰ ਲੈ ਕੇ ਨਵੇਂ ਹੁਕਮ ਜਾਰੀ

Monday, Jun 07, 2021 - 09:03 PM (IST)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸ਼ਨੀਵਾਰ ਦਾ ਲਾਕਡਾਊਨ ਹਟਾਇਆ, ਵਿਆਹ ਸਮਾਗਮ ਨੂੰ ਲੈ ਕੇ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਕੋਰੋਨਾ ਦੇ ਮਾਮਲਿਆਂ ਵਿਚ ਰਾਹਤ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਹੁਣ ਸ਼ਨੀਵਾਰ ਦਾ ਲਾਕਡਾਊਨ ਖ਼ਤਮ ਕਰ ਦਿੱਤਾ ਹੈ। ਨਵੇਂ ਹੁਕਮਾਂ ਮੁਤਾਬਕ ਪੰਜਾਬ ਵਿਚ ਹੁਣ ਸਿਰਫ਼ ਐਤਵਾਰ ਦਾ ਹੀ ਲਾਕਡਾਊਨ ਹੋਵੇਗਾ। ਪੰਜਾਬ ਸਰਕਾਰ ਵਲੋਂ ਇਹ ਫ਼ੈਸਲਾ ਅੱਜ ਹੋਈ ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਲਗਾਈਆਂ ਪਾਬੰਦੀਆਂ ਵਿਚ 15 ਜੂਨ ਤਕ ਲਈ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਆਹ ਸਮਾਗਮ ਵਿਚ ਹੋਣ ਵਾਲੀ ਗੈਦਰਿੰਗ ਵਿਚ ਵੀ ਵਾਧਾ ਕੀਤਾ ਗਿਆ ਹੈ। ਪਹਿਲਾਂ ਵਿਆਹ ਸਮਾਗਮ ਵਿਚ ਸਿਰਫ 10 ਲੋਕ ਸ਼ਾਮਲ ਹੋ ਸਕਦੇ ਸਨ, ਜਿਸ ਦੀ ਗਿਣਤੀ ਵਧਾ ਕੇ ਹੁਣ 20 ਕਰ ਦਿੱਤੀ ਗਈ ਹੈ। ਹੁਣ 20 ਲੋਕ ਵਿਆਹ ਸਮਾਗਮ ਵਿਚ ਸ਼ਿਰਕਤ ਕਰ ਸਕਣਗੇ।

ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੀ ਔਖੀ ਘੜੀ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ

ਸੂਬੇ ਵਿਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਪਾਬੰਦੀਆਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨ੍ਹਾਂ ਛੋਟਾਂ ਵਿਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲ੍ਹਣ ਅਤੇ ਪ੍ਰਾਈਵੇਟ ਦਫ਼ਤਰ 50 ਫੀਸਦੀ ਸਮਰੱਥਾ ਨਾਲ ਖੋਲ੍ਹਣੇ ਸ਼ਾਮਲ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ। ਪਾਜ਼ੇਟਿਵ ਦਰ 3.2 ਫੀਸਦੀ ਤੱਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿਚ 20 ਵਿਅਕਤੀਆਂ ਦੀ ਇਜਾਜ਼ਤ ਦੇ ਦਿੱਤੀ। ਸੂਬੇ ਵਿਚ ਆਉਣ ਵਾਲਿਆਂ ਲਈ ਦਾਖ਼ਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖ਼ਤਮ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਕੋਰੋਨਾ ਨੇ ਉਜਾੜਿਆ ਇਕ ਹੋਰ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ

ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵਲੋਂ ਪੈਨਸ਼ਨ ਦੁੱਗਣੀ ਕਰਨ ਨੂੰ ਮਨਜ਼ੂਰੀ

ਮੰਤਰੀਆਂ, ਸੀਨੀਅਰ ਪੁਲਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲ੍ਹਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। ਸਰਕਾਰੀ ਦਫਤਰਾਂ ਬਾਰੇ ਉਨ੍ਹਾਂ ਕਿਹਾ ਕਿ ਸਬੰਧਤ ਦਫਤਰ ਦਾ ਮੁਖੀ ਹਾਜ਼ਰੀ ਬਾਰੇ ਫ਼ੈਸਲਾ ਲੈ ਸਕਦਾ ਹੈ ਪਰ ਜੋਖਮ ਕਾਰਨ ਸਹਿ ਬਿਮਾਰੀ/ਦਿਵਿਆਂਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾਵੇ।

ਇਹ ਵੀ ਪੜ੍ਹੋ : ਮੁਕਤਸਰ ’ਚ ਵੱਡੀ ਵਾਰਦਾਤ, ਗਲ਼ਾ ਵੱਢ ਕੇ ਨੌਜਵਾਨ ਦਾ ਕਤਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਜੀਤਿਆਂ ਦੇ ਆਧਾਰ ਉਤੇ ਜੇ ਕੋਸਾਂ ਵਿੱ ਗਿਰਾਵਟ ਜਾਰੀ ਰਹੀ ਤਾਂ ਹੋਰ ਛੋਟਾਂ ਆਉਣ ਵਾਲੇ ਹਫਤਿਆਂ ਵਿਚ ਦਿੱਤੀਆਂ ਜਾਣਗੀਆਂ। ਮਾਹਿਰਾਂ ਦੀ ਸਲਾਹ ਅਨੁਸਾਰ ਹੋਰ ਸਥਿਤੀਆਂ ਨੂੰ ਦੇਖਦਿਆਂ ਜੇ ਹੋਰ ਸੁਧਾਰ ਹੋਇਆ ਤਾਂ ਇਕ ਹਫਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲ੍ਹਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ।

ਇਹ ਵੀ ਪੜ੍ਹੋ : ਅਕਾਲੀ ਦਲ ’ਤੇ ‘ਆਪ’ ’ਤੇ ਵਰ੍ਹੇ ਸਿੱਧੂ, ਦਿੱਤੀ ਇਹ ਵੱਡੀ ਚੁਣੌਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News