ਪੇਪਰਾਂ ਦੇ ਦਿਨਾਂ ’ਚ ਲਾਊਡ ਸਪੀਕਰ ਬੰਦ ਰੱਖਣ ਦੇ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

02/19/2020 7:24:38 PM

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸਕੂਲੀ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਸਮੇਂ ਲਾਊਡ ਸਪੀਕਰ ਬੰਦ ਰੱਖਣ ਲਈ ਸੂਬੇ ਭਰ 'ਚ ਹੁਕਮ ਜਾਰੀ ਕੀਤੇ ਗਏ ਹਨ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸਮੂਹ ਡਿਪਟੀ ਕਮਿਸ਼ਨਰ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸਮੂਹ ਡਿਪਟੀ ਕਮਿਸ਼ਨਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸੂਬੇ 'ਚ ਸਕੂਲੀ ਵਿਦਿਆਰਥੀਆਂ ਦੇ ਸਲਾਨਾ ਇਮਿਤਹਾਨ ਮਿਤੀ 15.02.2020 ਤੋਂ ਸ਼ੁਰੂ ਹੋ ਰਹੇ ਹਨ। ਬਹੁਤ ਸਾਰੇ ਜ਼ਿਲ੍ਹਿਆ ਤੋਂ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਸ਼ਿਕਾਇਤਾ ਪ੍ਰਾਪਤ ਹੋ ਰਹੀਆਂ ਹਨ। ਆਪੋ-ਆਪਣੇ ਜ਼ਿਲ੍ਹਿਆਂ 'ਚ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉਕਤ ਦਰਸਾਏ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਦੀ ਖੇਚਲ ਕੀਤੀ ਜਾਵੇ।