ਬੱਸ ਯਾਤਰੀਆਂ ਨੂੰ ਨਹੀਂ ਕੋਰੋਨਾ ਦਾ ਖ਼ੌਫ਼, ਹੁਣ ਪੰਜਾਬ ਸਰਕਾਰ ਬੱਸਾਂ ਚਲਾਉਣ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ
Thursday, Apr 08, 2021 - 03:45 PM (IST)
ਜਲੰਧਰ (ਪੁਨੀਤ)–ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਜੋ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ, ਇਨ੍ਹਾਂ ਵਿਚ ਬੱਸਾਂ ਦੇ ਯਾਤਰੀਆਂ ਲਈ ਕੋਈ ਨਵੀਂ ਸਖ਼ਤੀ ਜਾਂ ਨਿਯਮ ਲਾਗੂ ਨਹੀਂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਯਾਤਰੀਆਂ ਦੀ ਰਾਹਤ ਲਈ ਫਿਲਹਾਲ ਕੋਈ ਠੋਸ ਕਦਮ ਨਹੀਂ ਉਠਾ ਰਹੀ। ਉਥੇ ਹੀ ਸਰਕਾਰ ਵੱਲੋਂ ਮਾਸਕ ਪਹਿਨਣ ਅਤੇ ਸੋਸ਼ਲ ਡਿਸਟੈਂਸ ਦਾ ਜੋ ਨਿਯਮ ਬੱਸਾਂ ਅਤੇ ਬੱਸ ਅੱਡਿਆਂ ਵਿਚ ਲਾਗੂ ਕੀਤਾ ਗਿਆ ਹੈ, ਉਸ ’ਤੇ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਵਾਲੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਵਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਜਲੰਧਰ: ਹਸਪਤਾਲ ਨੇ ਵੈਂਟੀਲੇਟਰ ਦੇਣ ਤੋਂ ਕੀਤਾ ਇਨਕਾਰ, ਸਾਬਕਾ ਫ਼ੌਜੀ ਨੇ ਤੜਫ਼-ਤੜਫ਼ ਕੇ ਦਹਿਲੀਜ਼ ’ਤੇ ਹੀ ਤੋੜਿਆ ਦਮ
ਪਿਛਲੀ ਵਾਰ ਵੀ ਜਦੋਂ ਹਾਲਾਤ ਬੇਕਾਬੂ ਹੋਏ ਸਨ ਤਾਂ ਸਰਕਾਰ ਵੱਲੋਂ ਬੱਸਾਂ ਦਾ ਪਰਿਚਾਲਨ ਬੰਦ ਕਰ ਦਿੱਤਾ ਗਿਆ ਸੀ। ਜਾਣਕਾਰ ਦੱਸਦੇ ਹਨ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਸਖ਼ਤ ਕਦਮ ਉਠਾ ਕੇ ਬੱਸਾਂ ਦਾ ਪਰਿਚਾਲਨ ਬੰਦ ਕਰ ਸਕਦੀ ਹੈ। ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਕੋਵਿਡ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੀਏ।
ਸੂਤਰ ਦੱਸਦੇ ਹਨ ਕਿ ਪੰਜਾਬ ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਵੱਲੋਂ ਬਿਨਾਂ ਮਾਸਕ ਦੇ ਆਉਣ ਵਾਲਿਆਂ ਨੂੰ ਟਿਕਟ ਨਾ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਇਨ੍ਹਾਂ ਹੁਕਮਾਂ ਦੇ ਉਲਟ ਟਿਕਟ ਕੱਟਣ ਵਾਲੇ ਲੋਕ ਵੀ ਬਿਨਾਂ ਮਾਸਕ ਦੇ ਦਿਖਾਈ ਦਿੰਦੇ ਹਨ। ਬੱਸਾਂ ਦੇ ਅੰਦਰ ਹਾਲਾਤ ਠੀਕ ਨਹੀਂ, ਇਸ ਲਈ ਰੋਡਵੇਜ਼ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰ ਵਾਸੀਆਂ ਲਈ ਨਵੀਆਂ ਹਦਾਇਤਾਂ ਜਾਰੀ
ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਬੱਸਾਂ ’ਚ ਸਖ਼ਤੀ ਜ਼ਿਆਦਾ
ਉਥੇ ਹੀ ਵੇਖਣ ਵਿਚ ਆ ਰਿਹਾ ਹੈ ਕਿ ਸਰਕਾਰੀ ਬੱਸਾਂ ਦੇ ਮੁਕਾਬਲੇ ਪ੍ਰਾਈਵੇਟ ਬੱਸਾਂ ਵਿਚ ਮਾਸਕ ਪਹਿਨਣ ਨੂੰ ਲੈ ਕੇ ਜ਼ਿਆਦਾ ਸਖ਼ਤੀ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?