ਪੰਜਾਬ ਦੇ ਇਸ ਜ਼ਿਲੇ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

10/14/2019 8:00:44 PM

ਚੰਡੀਗੜ੍ਹ,(ਭੁੱਲਰ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 15 ਅਕਤੂਬਰ ਨੂੰ ਸਿਰਫ ਅੰਮ੍ਰਿਤਸਰ ਜ਼ਿਲੇ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲੇ ਵਿਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫਤਰ, ਬੋਰਡ, ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪੰਜਾਬ ਦੇ ਪ੍ਰਸੋਨਲ ਵਿਭਾਗ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।


Related News