ਪੰਜਾਬ ਸਰਕਾਰ ਦਾ ਪਟਵਾਰੀਆਂ ਨੂੰ ਤੋਹਫਾ, ਭੱਤਿਆਂ ''ਚ ਵਾਧਾ
Wednesday, Mar 23, 2022 - 09:13 PM (IST)
ਚੰਡੀਗੜ੍ਹ (ਬਿਊਰੋ) : ਮਾਨ ਸਰਕਾਰ ਨੇ ਸੂਬੇ 'ਚ ਸੱਤਾ ਵਿੱਚ ਆਉਣ ਤੋਂ ਬਾਅਦ ਕਈ ਅਹਿਮ ਲੋਕ ਪੱਖੀ ਫ਼ੈਸਲੇ ਲਏ ਹਨ। ਇਸੇ ਤਹਿਤ ਹੁਣ ਪੰਜਾਬ ਸਰਕਾਰ ਨੇ ਪਟਵਾਰੀਆਂ ਨੂੰ ਮਹੀਨਾਵਾਰ ਤਨਖਾਹ ਤੋਂ ਇਲਾਵਾ ਮਿਲਣ ਵਾਲੇ ਭੱਤਿਆਂ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਉਨ੍ਹਾਂ ਦੇ ਕੰਮਾਂ ਲਈ ਦਿੱਤੇ ਜਾਣ ਵਾਲੇ ਵਿਸ਼ੇਸ਼ ਭੱਤਿਆਂ ਅਤੇ ਹੋਰ ਵਾਧੂ ਕੰਮ ਕਰਨ ਲਈ ਦਿੱਤੇ ਜਾਣ ਵਾਲੇ ਭੱਤਿਆਂ ਵਿੱਚ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਟਵਾਰੀਆਂ ਨੂੰ ਮਿਲਣ ਵਾਲੀ ਸਟੇਸ਼ਨਰੀ 'ਚ 100 ਰੁਪਏ ਦਾ ਵਾਧਾ ਕੀਤਾ ਹੈ।
ਖ਼ਬਰ ਇਹ ਵੀ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਸੂਬੇ 'ਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਤੇ ਸੂਬੇ ਵਿੱਚ 25,000 ਨਵੀਆਂ ਨੌਕਰੀਆਂ ਪੈਦਾ ਕਰਨ ਸਮੇਤ ਕਈ ਅਹਿਮ ਫ਼ੈਸਲੇ ਲਏ ਗਏ ਹਨ। ਮਾਨ ਸਰਕਾਰ ਨੇ 25,000 ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ 'ਚ 10000 ਪੁਲਸ ਭਰਤੀ ਅਤੇ 15,000 ਹੋਰ ਵਿਭਾਗਾਂ ਦੀਆਂ ਭਰਤੀਆਂ ਸ਼ਾਮਲ ਹਨ।