ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਪੰਜਾਬ ਸਰਕਾਰ ਵਲੋਂ 39 ਕਰੋੜ ਰੁਪਏ ਦਾ ‘ਆਸ਼ੀਰਵਾਦ’
Tuesday, Dec 29, 2020 - 09:42 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਲ 2020 ਦੌਰਾਨ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ 19082 ਧੀਆਂ ਨੂੰ ਉਨ੍ਹਾਂ ਦੇ ਵਿਆਹ ਮੌਕੇ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ ਦਿੱਤਾ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸਾਲ 2020 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ਼੍ਰੇਣੀਆਂ/ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ 8209 ਧੀਆਂ ਨੂੰ 17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਵਿਆਹ ਮੌਕੇ ਪ੍ਰਦਾਨ ਕੀਤੀ ਗਈ। ਮੰਤਰੀ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਸੂਬਾ ਸਰਕਾਰ ਨੇ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਨਵੀਂ ਡਾ. ਬੀ.ਆਰ.ਅੰਬੇਡਕਰ ਐੱਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਨਿਊ ਚੰਡੀਗੜ੍ਹ ’ਚ ਘਰ ਬਣਾਉਣ ਦਾ ਸੁਨਹਿਰੀ ਮੌਕਾ
ਇਹ ਸਕੀਮ ਪੰਜਾਬ ਸੂਬੇ ਦੇ ਵਸਨੀਕ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ, ਜਿਨ੍ਹਾਂ ਨੇ ਪੰਜਾਬ ਰਾਜ ਅਤੇ ਚੰਡੀਗੜ੍ਹ ਤੋਂ ਮੈਟਿ੍ਰਕ ਕੀਤੀ ਹੋਵੇ, ਲਈ ਲਾਗੂ ਹੋਵੇਗੀ। ਇਸ ਸਕੀਮ ਤਹਿਤ ਲਾਭ ਲੈਣ ਲਈ ਆਮਦਨ ਸੀਮਾ (ਮਾਤਾ-ਪਿਤਾ ਦੋਵਾਂ ਦੀ ਆਮਦਨ) 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਸਕੀਮ ਤਹਿਤ ਲਾਭ ਦੇਣ ਦਾ ਦਾਇਰਾ ਪੰਜਾਬ ਅਤੇ ਚੰਡੀਗੜ੍ਹ ਦੇ ਕੇਂਦਰੀ ਅਤੇ ਸੂਬਾ ਪੱਧਰੀ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਤੱਕ ਵਧਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਅਗਲੇ ਦਿਨਾਂ ਦੌਰਾਨ ਸਿਖਰ ’ਤੇ ਰਹੇਗੀ ਸੀਤ ਲਹਿਰ, ਟੁੱਟਣਗੇ ਪਿਛਲੇ ਰਿਕਾਰਡ
ਇਸੇ ਤਰ੍ਹਾਂ ਸਾਲ 2020 ਦੌਰਾਨ ਕੇਂਦਰ ਸਰਕਾਰ ਵੱਲੋਂ ਬੰਦ ਕੀਤੀ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਐੱਸ. ਸੀ. ਸਕੀਮ ਤਹਿਤ 309.21 ਕਰੋੜ ਰੁਪਏ 2016-17 ਤੱਕ ਦਾ ਬੈਕਲਾਗ ਕਲੀਅਰ ਕਰਨ ਲਈ ਪ੍ਰਾਪਤ ਹੋਏ ਸਨ। ਇਹ ਰਾਸ਼ੀ ਵੰਡਣ ਦਾ ਕੰਮ ਪ੍ਰਗਤੀ ਅਧੀਨ ਹੈ, ਜੋ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ। ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਘੱਟ ਗਿਣਤੀ ਦੇ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਤਿੰਨ ਸਕੀਮਾਂ ਪ੍ਰ੍ਰੀ ਮੈਟਿ੍ਰਕ ਸਕੀਮ, ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਆਦਿ ਚਲਾਈਆਂ ਜਾ ਰਹੀਆਂ ਹਨ। ਸਾਲ 2020 ਦੌਰਾਨ ਪ੍ਰੀ-ਮੈਟਿ੍ਰਕ ਸਕਾਲਰਸ਼ਿਪ ਸਕੀਮ ਫ਼ਾਰ ਮਨਿਓਰਿਟੀ ਤਹਿਤ 4,68,622 ਵਿਦਿਆਰਥੀਆਂ ਨੂੰ 76.14 ਕਰੋੜ ਰੁਪਏ, ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਮਨਿਓਰਿਟੀ ਸਕੀਮ ਤਹਿਤ 56,664 ਵਿਦਿਆਰਥੀਆਂ ਨੂੰ 30.18 ਕਰੋੜ ਰੁਪਏ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ 2404 ਵਿਦਿਆਰਥੀਆਂ ਨੂੰ 6.45 ਕਰੋੜ ਰੁਪਏ ਦੀ ਵਜ਼ੀਫਾ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਅਦਾ ਕੀਤੀ ਗਈ।
ਇਹ ਵੀ ਪੜ੍ਹੋ : ਪੁਲਸ ਨੇ ਨਾਕੇ ’ਤੇ ਗਿ੍ਰਫ਼ਤਾਰ ਕੀਤੇ ਭੈਣ-ਭਰਾ, ਜਾਣੋ ਕੀ ਹੈ ਪੂਰਾ ਮਾਮਲਾ
ਮੰਤਰੀ ਨੇ ਦੱਸਿਆ ਕਿ ਸਾਲ 2020 ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 417 ਲਾਭਪਾਤਰੀਆਂ ਨੂੰ 5.59 ਕਰੋੜ ਰੁਪਏ ਦੇ ਕਰਜ਼ੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। ਇਸੇ ਤਰਾਂ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 228 ਲਾਭਪਾਤਰੀਆਂ ਨੂੰ 3.91 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ।
ਇਹ ਵੀ ਪੜ੍ਹੋ : ਇਤਰਾਜ਼ਯੋਗ ਤਸਵੀਰਾਂ ਖਿੱਚ ਮੁੰਡੇ ਨੇ ਟੱਪੀਆਂ ਹੱਦਾਂ, ਕੁੜੀ ਨੇ ਹੱਥ ’ਤੇ ਸੁਸਾਇਡ ਨੋਟ ਲਿਖ ਕਰ ਲਈ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?