ਪੰਜਾਬ ਸਰਕਾਰ ਵਿਰੁੱਧ ਅਨੋਖਾ ਪ੍ਰਦਰਸ਼ਨ, ਊਠ 'ਤੇ ਸਵਾਰ ਹੋ ਕੇ ਕੀਤੀ ਨਾਅਰੇਬਾਜ਼ੀ

08/27/2020 1:53:26 PM

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ਥਰਮਲ ਮੁਲਾਜ਼ਮਾਂ ਵਲੋਂ ਊਂਠ 'ਤੇ ਬੈਠ ਕੇ ਪੰਜਾਬ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਦੀ ਗਠੜੀ ਨੂੰ ਫੂਕ ਕੇ ਸਰਕਾਰ ਦੇ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਥਰਮਲ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ। 2017 'ਚ ਵਿਧਾਨ ਸਭਾ ਚੋਣਾਂ ਦੌਰਾਨ ਝੂਠੇ ਵਾਅਦੇ ਕੀਤੇ ਗਏ, ਜਿਨ੍ਹਾਂ ਨੂੰ ਆਪ ਸਰਕਾਰ ਪੂਰਾ ਨਹੀਂ ਕਰ ਸਕੀ। ਇਸ ਕਾਰਨ ਲਗਾਤਾਰ ਪੰਜਾਬ 'ਚ ਲਗਾਤਾਰ ਧਰਨਾ ਪ੍ਰਦਰਸ਼ਨ ਹਰ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਹਨ। ਗੁਰਸੇਵਕ ਸਿੰਘ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨ ਕੇ ਸਾਰੇ ਮੁਲਾਜ਼ਮ ਵਰਗ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਇਹ ਵੀ ਪੜ੍ਹੋ: ਸੰਗਰੂਰ 'ਚ ਮਾਰੂ ਹੋਇਆ ਕੋਰੋਨਾ, ਇਕੋ ਦਿਨ 'ਚ 5 ਮੌਤਾਂ

PunjabKesari

ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ 'ਤੇ ਟੁਰੇ ਥਰਮਲ ਪਲਾਂਟ ਦੇ ਮੁਲਾਜ਼ਮਾਂ ਵਲੋਂ ਵੱਖ-ਵੱਖ ਢੰਗ ਤਰੀਕੇ ਆਪਣਾ ਕੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀ ਮੰਗਾਂ ਨੂੰ ਕਦੋਂ ਤੱਕ ਪ੍ਰਵਾਨ ਕਰਦੀ ਹੈ।

ਇਹ ਵੀ ਪੜ੍ਹੋ: ਸੜਕ ਕਿਨਾਰੇ ਪੀ.ਪੀ.ਈ. ਕਿੱਟਾਂ ਮਿਲਣ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਦੀ ਸਖ਼ਤ ਕਾਰਵਾਈ

PunjabKesari


Shyna

Content Editor

Related News