ਪੰਜਾਬ ਸਰਕਾਰ ਵਲੋਂ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਐਲਾਨ

01/06/2021 10:21:06 PM

ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫ਼ਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿਚ ਆ ਕੇ ਕਲਾਸਾਂ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਦੁਬਈ ਗਈ ਜਲੰਧਰ ਦੀ ਮੀਨੂੰ ਦੀ ਇਕ ਮਹੀਨੇ ਬਾਅਦ ਹੀ ਮੌਤ, ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ਥਾਣੇ ’ਚ ਜ਼ਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਨਵਾਂ ਮੋੜ, ਮੁੱਖ ਮੰਤਰੀ ਕੋਲ ਪੁੱਜੀ ਸ਼ਿਕਾਇਤ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਫੀਡਬੈਕ ਲਈ ਸੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਰੀਵਿਜ਼ਨ ਤੋਂ ਪਹਿਲਾਂ ਮੁੜ ਸਕੂਲ ਖੋਲ੍ਹਣ ਦੀ ਬੇਨਤੀ ਕੀਤੀ ਸੀ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਅਸਲ ਕੋਰੋਨਾ ਯੋਧਾ ਵਜੋਂ ਕਾਰਜ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ 7 ਨਵੰਬਰ ਨੂੰ ਇਕ ਮੈਗਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੀ ਵੰਡ ਮੌਕੇ ‘ਮਿਸ਼ਨ ਸ਼ਤ ਪ੍ਰਤਿਸ਼ਤ’ ਦੀ ਸ਼ੁਰੂਆਤ ਕੀਤੀ ਸੀ। ਇਸ ਐਲਾਨ ਤੋਂ ਬਾਅਦ ਸਮੁੱਚਾ ਸਿੱਖਿਆ ਵਿਭਾਗ ਖ਼ਾਸਕਰਕੇ ਸਕੂਲਾਂ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸੁਫ਼ਨੇ ਨੂੰ ਹਕੀਕਤ ਵਿੱਚ ਬਦਲਣ ਲਈ ਪੂਰੀ ਤਰ੍ਹਾਂ ਜੁੱਟ ਗਏ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!

Gurminder Singh

This news is Content Editor Gurminder Singh