ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
Tuesday, Dec 21, 2021 - 03:34 PM (IST)
ਲੁਧਿਆਣਾ (ਵਿੱਕੀ) : ਪੰਜਾਬ ਵਿਚ ਹੰਡ ਕੰਬਾਉਣ ਵਾਲੀ ਠੰਡ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੂਬੇ ਵਿਚ 8 ਦਿਨ ਤਕ ਸਕੂਲ ਬੰਦ ਰਹਿਣਗੇ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਇਸ ਸੰਬੰਧੀ ਬਕਾਇਦਾ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ’ਤੇ ਪਰਚਾ ਦਰਜ ਹੋਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸੂਬੇ ਵਿਚ ਰੋਜ਼ਾਨਾ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਸੰਘਣੀ ਧੁੰਦ ਵਿਚ ਬੱਚਿਆਂ ਨੂੰ ਸਕੂਲ ਭੇਜਣ ਤੋਂ ਮਾਪੇ ਵੀ ਪਰਹੇਜ਼ ਕਰਦੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਭਾਵੇਂ ਪੰਜਾਬ ਸਰਕਾਰ ਨੇ 24 ਤੋਂ ਲੈ ਕੇ 31 ਦਸੰਬਰ ਤਕ ਛੁੱਟੀਆਂ ਦਾ ਐਲਾਨ ਕੀਤਾ ਹੈ ਪਰ ਜੇਕਰ ਠੰਡ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਛੁੱਟੀਆਂ ਦੀ ਮਿਆਦ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲੇ ’ਚ ਵੱਡੀ ਖ਼ਬਰ, ਮ੍ਰਿਤਕ ਦੇ ਲਏ ਗਏ ਫਿੰਗਰ ਪ੍ਰਿੰਟਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?