ਭਾਰਤ-ਚੀਨ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਚਾਰ ਜਵਾਨਾਂ ਲਈ ਸੂਬਾ ਸਰਕਾਰ ਦਾ ਅਹਿਮ ਐਲਾਨ
Saturday, Jun 20, 2020 - 05:52 PM (IST)
ਬੁਢਲਾਡਾ (ਬਾਂਸਲ): ਭਾਰਤ ਚੀਨ ਝੜਪ ਦੌਰਾਨ ਸ਼ਹੀਦ ਚਾਰ ਜਵਾਨਾਂ ਦੀ ਯਾਦ 'ਚ ਪੰਜਾਬ ਸਰਕਾਰ ਨੇ ਅਹਿਮ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਵੱਲੋਂ ਆਪਣੇ ਇਕ ਹੁਕਮ ਰਾਹੀਂ ਪਿੰਡ ਦੇ ਸਰਕਾਰੀ ਮਿਡਲ ਸਕੂਲ ਬੀਰੇਵਾਲਾ ਡੋਗਰਾ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲ ਰੱਖ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਸੀਲ ਜ਼ਿਲ੍ਹਾ ਪਟਿਆਲਾ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੀਲ ਰੱਖਿਆ ਹੈ ਅਤੇ ਸਰਕਾਰੀ ਮਿਡਲ ਸਕੂਲ ਭੋਜਰਾਜ ਗੁਰਦਾਸਪੁਰ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਮਿਡਲ ਸਕੂਲ ਭੋਜਰਾਜ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਤੋਲਵਾਲਾ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਵਾਲਾ ਰੱਖ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਭਾਰਤ ਚੀਨ ਬਾਰਡਰ 'ਤੇ ਲੱਦਾਖ ਦੀ ਗਲਵਾਨ ਘਾਟੀ 'ਚ ਹਿੰਸਕ ਝੜਪ ਦੌਰਾਨ ਦੇਸ਼ ਦੇ 20 ਜਵਾਨ ਸ਼ਹੀਦ ਸ਼ਹੀਦ ਹੋ ਗਏ ਸਨ, ਜਿਨ੍ਹਾਂ 'ਚੋਂ ਪੰਜਾਬ ਦੇ 4 ਜਵਾਨ ਸ਼ਹੀਦ ਹੋਏ ਹਨ।