ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ

Thursday, Jun 20, 2024 - 06:41 PM (IST)

ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਪਰਮਿੰਦਰ ਚਿੜੀ ਸਣੇ ਦੋ ਦਾ ਐਨਕਾਊਂਟਰ

PunjabKesari

ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ। ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਪਿਛਲੇ ਦੋ ਸਾਲਾਂ ਵਿਚ ਸੂਬੇ ਅੰਦਰ ਸਿੱਖਿਆ ਵਿਚ ਇੱਕ ਕ੍ਰਾਂਤੀ ਦੇਖੀ ਹੈ ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਅੱਤ ਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News