ਪੰਜਾਬ ਸਰਕਾਰ ਵਲੋਂ ਕੇਂਦਰੀ ਕਾਨੂੰਨਾਂ ਦੇ ਖ਼ਿਲਾਫ਼ ਲਿਆਂਦੇ ਬਿੱਲ ਨਿਰਾ ਡਰਾਮਾ: ਸੁਖਬੀਰ ਬਾਦਲ

Tuesday, Nov 03, 2020 - 05:18 PM (IST)

ਚੀਮਾ ਮੰਡੀ (ਤਰਲੋਚਨ ਗੋਇਲ): ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨ ਸੂਬਾ ਸਰਕਾਰ ਦੀ ਕੇਂਦਰ ਨਾਲ ਮਿਲੀ ਭੁਗਤ ਦਾ ਨਤੀਜਾ ਹਨ ਜਿਸ ਦੀ ਪ੍ਰਤੱਖ ਮਿਸਾਲ ਸੂਬਾ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨ ਦੇ ਖ਼ਿਲਾਫ਼ ਜੋ ਬਿਲ ਲਿਆਂਦੇ ਹਨ ਉਹ ਸਿਰਫ ਨਿਰਾ ਡਰਾਮਾ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਮਿਲਕ ਪਲਾਂਟ ਸੰਗਰੂਰ ਦੇ ਸਾਬਕਾ ਚੇਅਰਮੈਨ ਖੁਸ਼ਪਾਲ ਸਿੰਘ ਬੀਰ ਕਲਾਂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਓ.ਐੱਸ.ਡੀ. ਰਹੇ ਸੁਖਵਿੰਦਰ ਸਿੰਘ ਸੁੱਖ ਦੀ ਅਗਵਾਈ 'ਚ ਪਿੰਡ ਬੀਰ ਕਲਾਂ ਰੱਖੇ ਸਮਾਗਮ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। 

ਇਹ ਵੀ ਪੜ੍ਹੋ:  ਦੁਬਈ ਸਰਕਾਰ ਵਲੋਂ ਸਨਮਾਨਿਤ ਚਿੱਤਰਕਾਰ ਗੁਲਵੰਤ ਸਿੰਘ ਆਪਣਿਆਂ ਨੇ ਕੀਤਾ ਨਜ਼ਰ ਅੰਦਾਜ਼ (ਵੇਖੋ ਖ਼ੂਬਸੂਰਤ ਚਿੱਤਰ)

ਇਸ ਮੌਕੇ ਉਨ੍ਹਾਂ ਵੱਖ-ਵੱਖ ਪਿੰਡਾਂ ਤੋਂ ਢੀਂਡਸਾ ਪਰਿਵਾਰ ਦਾ ਸਾਥ ਛੱਡ ਕੇ ਬਾਦਲ ਧੜੇ ਨਾਲ ਆਏ ਸਾਬਕਾ ਸਰਪੰਚਾਂ ਪੰਚਾਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਢੀਂਡਸਾ ਪਰਿਵਾਰ ਨੂੰ ਬਹੁਤ ਵੱਡਾ ਮਾਣ-ਸਨਮਾਨ ਦਿੱਤਾ ਪਰ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ 'ਚ ਮਾਰੇ ਛੁਰੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜ਼ਰੂਰ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਹਮੇਸ਼ਾ ਹੀ ਕੁਰਬਾਨੀ ਭਰਿਆ ਹੈ ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਖੜ੍ਹਦੇ ਹੋਏ ਕੇਂਦਰੀ ਮੰਤਰੀ ਦੀ ਕੁਰਸੀ ਨੂੰ ਛੱਡਣ ਲਈ ਇੱਕ ਮਿੰਟ ਲਾਇਆ, ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਕੈਪਟਨ ਅਮਰਿੰਦਰ ਸਿੰਘ ਕੇਂਦਰ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਖੇਡ ਖੇਡ ਰਹੇ ਹਨ ਪਰ ਸੂਬੇ ਦੇ ਲੋਕ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਢੀਂਡਸਾ ਸਾਬ ਨੂੰ ਸੈਂਟਰ ਦੀ ਬੀ.ਜੇ.ਪੀ. ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਖੜ੍ਹਾ ਕੀਤਾ ਹੈ। 

PunjabKesari

ਉਨ੍ਹਾਂ ਕਿਹਾ ਕਿ ਜਦੋਂ ਕਦੇ ਵੀ ਕੋਈ ਮੀਟਿੰਗ ਸਬੰਧੀ ਸੈਂਟਰ ਵਲੋਂ ਮੀਟਿੰਗ ਰੱਖੀ ਜਾਂਦੀ ਹੈ ਤਾਂ ਮੇਰਾ ਨਾਮ ਭਾਵੇਂ ਹੋਵੇ ਜਾਂ ਨਾ ਹੋਵੇ ਪਰ ਢੀਂਡਸਾ ਸਾਬ ਦਾ ਨਾਮ ਉਸ ਲਿਸਟ ਵਿੱਚ ਜ਼ਰੂਰ ਹੋਵੇਗਾ ਜਿਸ ਤੋਂ ਕੇਂਦਰ ਸਰਕਾਰ ਦੀ ਨੀਅਤ ਸਪੱਸ਼ਟ ਹੁੰਦੀ ਹੈ।ਇਸ ਮੌਕੇ ਉਨ੍ਹਾਂ ਨੂੰ ਖੁਸ਼ਪਾਲ ਸਿੰਘ ਬੀਰ ਕਲਾਂ, ਸੁਖਵਿੰਦਰ ਸਿੰਘ ਸੁੱਖ, ਨਿਰਮਲਾ ਆਸ਼ਰਮ ਪੱਕਾ ਡੇਰਾ ਦੇ ਮਹੰਤ ਬਾਬਾ ਹਰਬੰਸ ਸਿੰਘ ਤੇ ਭਾਈ ਕਰਮਜੀਤ ਸਿੰਘ ਸੇਵਾਦਾਰ ਕਲਗੀਧਰ ਟਰੱਸਟ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਇਕਬਾਲ ਸਿੰਘ ਝੂੰਦਾਂ, ਬਲਦੇਵ ਸਿੰਘ ਮਾਨ, ਵਿਨਰਜੀਤ ਸਿੰਘ ਗੋਲਡੀ, ਰਜਿੰਦਰ ਦੀਪਾ, ਤੇਜਾ ਸਿੰਘ, ਮੋਹਨ ਲਾਲ ਗਰਗ, ਮਹੰਤ ਸੰਤੋਖ ਸਿੰਘ, ਮਹੰਤ ਜਗਤਾਰ ਸਿੰਘ, ਜਗਰਾਜ ਸਿੰਘ, ਮਹੰਤ ਪਰਮਿੰਦਰ ਸਿੰਘ, ਬਾਬਾ ਟੇਕ ਸਿੰਘ ਧਨੌਲਾ, ਗਗਨਦੀਪ ਸਿੰਘ ਬਰਨਾਲਾ ਆਦਿ ਨੇ ਵੀ ਸੰਬੋਧਨ ਕੀਤਾ।

ਇਹ ਵੀ ਪੜ੍ਹੋ:  ਭੈਣ ਦੇ ਨਿਕਾਹ 'ਤੇ ਜਾਣ ਦੀ ਜ਼ਿੱਦ ਪਤਨੀ ਲਈ ਬਣੀ ਨਾਸੂਰ, ਗੁੱਸੇ 'ਚ ਆਏ ਪਤੀ ਨੇ 3 ਮਾਸੂਮਾਂ ਦੀ ਲਈ ਜਾਨ


Shyna

Content Editor

Related News