ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Wednesday, Oct 14, 2020 - 06:16 PM (IST)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਪਲੇਠੀ ਮੀਟਿੰਗ ਭਾਵੇਂ ਬੇਸਿੱਟਾ ਰਹੀ ਹੈ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਪਰਵਾਨ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਲਿਆ ਹੈ। ਇਹ ਵਿਸ਼ੇਸ਼ ਇਜਲਾਸ ਸੋਮਵਾਰ 19 ਅਕਤੂਬਰ ਨੂੰ ਸੱਦਿਆ ਗਿਆ ਹੈ। ਇਸ ਦਾ ਫ਼ੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸੂਬਾ ਸਰਕਾਰ ਵਿਧਾਨਕ, ਕਾਨੂੰਨੀ ਅਤੇ ਹੋਰ ਰਸਤੇ ਰਾਹੀਂ ਖੇਤ ਕਾਨੂੰਨਾਂ ਵਿਰੁੱਧ ਲੜਾਈ ਲੜੇਗੀ।  

ਇਹ ਵੀ ਪੜ੍ਹੋ :  ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ, ਨਾਰਾਜ਼ ਹੋ ਕੇ ਨਿਕਲੇ ਕਿਸਾਨ ਆਗੂ

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨਾਲ ਪਿਛਲੇ ਦਿਨਾਂ ਵਿਚ ਕੀਤੀ ਮੀਟਿੰਗ ਦੌਰਾਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਵਾਅਦਾ ਕੀਤਾ ਸੀ ਤਾਂ ਜੋ ਕੇਂਦਰੀ ਖੇਤੀ ਕਾਨੂੰਨਾਂ ਨੂੰ ਖੁੰਢਾ ਕੀਤਾ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਾਕਮ ਧਿਰ ਨੂੰ ਸੈਸ਼ਨ ਸੱਦਣ ਲਈ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਸਾਫ਼ ਆਖਿਆ ਸੀ ਕਿ ਜੇਕਰ ਪੰਜਾਬ ਸਰਕਾਰ ਆਪਣੇ ਵਾਅਦੇ 'ਤੇ ਖਰੀ ਨਹੀਂ ਉਤਰਦੀ ਅਤੇ ਇਜਲਾਸ ਨਹੀਂ ਸੱਦਦੀ ਹੈ ਤਾਂ ਕਿਸਾਨ ਜਿਸ ਤਰ੍ਹਾਂ ਦਾ ਵਿਵਹਾਰ ਭਾਜਪਾ ਆਗੂਆਂ ਨਾਲ ਕਰ ਰਹੇ ਹਨ, ਉਸੇ ਤਰ੍ਹਾਂ ਦਾ ਕਾਂਗਰਸੀਆਂ ਨਾਲ ਕੀਤਾ ਜਾਵੇਗਾ।  

ਇਹ ਵੀ ਪੜ੍ਹੋ :  ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਸਰਕਾਰ ਨੂੰ ਵੱਡਾ ਝਟਕਾ 


author

Gurminder Singh

Content Editor

Related News