ਚੰਡੀਗੜ੍ਹ ''ਚ ਸਰਕਾਰੀ ਦਫ਼ਤਰਾਂ ਦੇ ਸਮੇਂ ''ਚ ਬਦਲਾਅ, 21 ਫਰਵਰੀ ਤੋਂ ਲਾਗੂ ਹੋਣਗੇ ਹੁਕਮ

Saturday, Feb 19, 2022 - 02:53 PM (IST)

ਚੰਡੀਗੜ੍ਹ ''ਚ ਸਰਕਾਰੀ ਦਫ਼ਤਰਾਂ ਦੇ ਸਮੇਂ ''ਚ ਬਦਲਾਅ, 21 ਫਰਵਰੀ ਤੋਂ ਲਾਗੂ ਹੋਣਗੇ ਹੁਕਮ

ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਹੈ, ਤਾਂ ਜੋ ਸ਼ਾਮ ਦੇ ਸਮੇਂ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨ ਦੇ ਹੁਕਮ ਅਨੁਸਾਰ ਹੁਣ ਸਰਕਾਰੀ ਦਫ਼ਤਰ ਸਵੇਰੇ 9:30 ਤੋਂ ਸ਼ਾਮ 5:30 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਸਵੇਰੇ 9:30 ਤੋਂ ਸ਼ਾਮ 5 ਵਜੇ ਦੇ ਵਿਚਕਾਰ ਸਰਕਾਰੀ ਦਫ਼ਤਰ ਖੁੱਲ੍ਹ ਰਹੇ ਸਨ। ਇਸ ਸਬੰਧੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵੱਲੋਂ ਹੁਕਮ ਜਾਰੀ ਕੀਤੇ ਗਏ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੋਹਾਲੀ ਅਤੇ ਪੰਚਕੂਲਾ ਤੋਂ ਮੁਲਾਜ਼ਮ ਇਕ ਹੀ ਸਮੇਂ ’ਤੇ ਦਫ਼ਤਰ ਆਉਂਦੇ ਅਤੇ ਜਾਂਦੇ ਹਨ। ਇਸ ਕਾਰਨ ਉਨ੍ਹਾਂ ਨੂੰ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹੀ ਕਾਰਨ ਹੈ ਕਿ ਦਫ਼ਤਰਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵੀਰਵਾਰ ਵਾਰ ਰੂਮ ਦੀ ਬੈਠਕ ਵਿਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਸੀ। ਇਸ ਕਾਰਨ ਹੀ ਸ਼ੁੱਕਰਵਾਰ ਇਹ ਹੁਕਮ ਜਾਰੀ ਕਰ ਦਿੱਤੇ ਗਏ, ਜੋ 21 ਫਰਵਰੀ ਤੋਂ ਲਾਗੂ ਹੋਣਗੇ।


author

Babita

Content Editor

Related News