ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ

Monday, Apr 24, 2023 - 06:24 PM (IST)

ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਦੋ ਮਈ ਤੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਜਾਵੇਗਾ। ਇਨ੍ਹਾਂ ਹੁਕਮਾਂ ਤਹਿਤ ਦੋ ਤਾਰੀਖ਼ ਤੋਂ ਸਰਕਾਰੀ ਦਫ਼ਤਰਾਂ ਵਿਚ ਸਵੇਰੇ 7.30 ਤੋਂ ਦੁਪਹਿਰ 2.00 ਵਜੇ ਤੱਕ ਹੀ ਕੰਮ ਹੋਵੇਗਾ। ਇਸ ਦੇ ਤਹਿਤ ਹੁਣ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ ਗਈ ਹੈ। ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਨੇ ਬਕਾਇਦਾ ਪੱਤਰ ਲਿਖ ਕੇ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ’ਤੇ CM ਭਗਵੰਤ ਮਾਨ ਸਖ਼ਤ, ਦਿੱਤਾ ਵੱਡਾ ਬਿਆਨ

ਉਕਤ ਪੱਤਰ ਵਿਚ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਪੰਜਾਬ ਦੇ ਦਫ਼ਤਰਾਂ ਦਾ ਸਮਾਂ 7.30 ਤੋਂ 2.00 ਵਜੇ ਤਕ ਫਿਕਸ ਕੀਤਾ ਗਿਆ ਹੈ। ਇਸ ਲਈ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀਆਂ/ਅਧਿਕਾਰੀਆਂ ਲਈ ਚਲਾਈਆਂ ਜਾਂਦੀਆਂ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਸਵੇਰੇ ਅਤੇ ਸ਼ਾਮ ਦਾ ਸਮਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਦੇ ਨਵੇਂ ਫਿਕਸ ਕੀਤੇ ਸਮੇਂ ਅਨੁਸਾਰ ਹੀ ਅਡਜਸਟ ਕੀਤਾ ਜਾਵੇ।

ਇਹ ਵੀ ਪੜ੍ਹੋ : ਪਟਿਆਲਾ ਵਿਚ ਦੋਹਰਾ ਕਤਲ ਕਾਂਡ, ਚਾਕੂ ਮਾਰ-ਮਾਰ ਮੌਤ ਦੇ ਘਾਟ ਉਤਾਰੇ ਦੋ ਨੌਜਵਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News